ਮਨਪ੍ਰੀਤ ਬਾਦਲ ਨੇ ਰਿਸ਼ਵਤ ਲੈਂਦੇ ਪੁਲਸ ਮੁਲਾਜ਼ਮਾਂ ਦਾ ਕੀਤਾ ਸਟਿੰਗ ਆਪ੍ਰੇਸ਼ਨ- Live Video

ਪੰਜਾਬ ਦੇ ਨਵੇਂ ਬਣੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਹੁਸੈਨੀਵਾਲਾ ਤੋਂ ਵਾਪਸ ਆਉਂਦੇ ਸਮੇਂ ਇਕ ਸਟਿੰਗ ਆਪ੍ਰੇਸ਼ਨ ਕੀਤਾ, ਜਿਸ 'ਚ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਕੈਮਰੇ 'ਚ ਕੈਦ ਕੀਤਾ ਗਿਆ। ਮਨਪ੍ਰੀਤ ਬਾਦਲ ਨੇ ਸਟਿੰਗ ਆਪ੍ਰੇਸ਼ਨ ਦੀ ਵੀਡੀਓ ਲੁਧਿਆਣਾ ਪੁਲਸ ਦੇ ਹਵਾਲੇ ਕੀਤੀ, ਜਿਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮਾਂ ਦੀ ਪਛਾਣ ਹੋਈ।

ਰਿਸ਼ਵਤ ਲੈਂਦੇ ਪੁਲਸ ਮੁਲਾਜ਼ਮਾਂ ਦੀ ਪਛਾਣ ਮਨਜੀਤ ਸਿੰਘ ਤੇ ਜਗਜੀਤ ਸਿੰਘ ਵਜੋਂ ਹੋਈ ਹੈ। ਫਿਲਹਾਲ ਮਾਮਲਾ ਲੁਧਿਆਣਾ ਪੁਲਸ ਨੇ ਐੱਸ. ਐੱਸ. ਪੀ. ਖੰਨਾ ਦੇ ਹਵਾਲੇ ਕਰ ਦਿੱਤਾ ਹੈ। ਖੰਨਾ ਪੁਲਸ ਥਾਣੇ ਤੋਂ ਪਾਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਪੁਲਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਮਨਪ੍ਰੀਤ ਬਾਦਲ ਨੇ ਸਟਿੰਗ ਆਪ੍ਰੇਸ਼ਨ ਦੀ ਵੀਡੀਓ ਦੇਣ ਤੋਂ ਮਨ੍ਹਾ ਕੀਤਾ ਸੀ ਪਰ ਪੁਲਸ ਵਲੋਂ ਉਕਤ ਸਟਿੰਗ ਦੀ ਵੀਡੀਓ ਜਾਰੀ ਕਰ ਦਿੱਤੀ ਗਈ ਹੈ।