ਬਿਕਰਮ ਮਜੀਠੀਆ ਨੇ ਕੇਜਰੀਵਾਲ ਨੂੰ ਕੀਤੀ ਟਿਕਟ ਦੀ ਪੇਸ਼ਕਸ਼

Tags


ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ, ‘ਆਪ’ ਨੇਤਾ ਸੰਜੇ ਸਿੰਘ ਤੇ ਆਸ਼ੀਸ਼ ਖੇਤਾਨ ਖਿਲਾਫ ਕੀਤੇ ਗਏ ਮਾਣਹਾਣੀ ਦੇ ਕੇਸ ਦੀ ਸੁਣਵਾਈ ਮੌਕੇ ਮਜੀਠੀਆ ਤੇ ਸੰਜੇ ਸਿੰਘ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵੱਲੋਂ ਕੇਸ ਦੀ ਸੁਣਵਾਈ ਲਈ ਅਗਲੀ ਤਾਰੀਕ 28 ਸਤੰਬਰ ਰੱਖੀ ਗਈ ਹੈ।

ਅਦਾਲਤ ਵੱਲੋਂ ਕੇਸ ਦੀ ਸੁਣਵਾਈ ਲਈ ਅਗਲੀ ਤਾਰੀਕ 28 ਸਤੰਬਰ ਰੱਖੀ ਗਈ ਹੈ। ਸੰਜੇ ਸਿੰਘ ਮੁਤਾਬਕ 28 ਨੂੰ ਅਰਵਿੰਦ ਕੇਜਰੀਵਾਲ ਖੁਦ ਅਦਾਲਤ ਵਿੱਚ ਪੇਸ਼ ਹੋਣਗੇ।ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਮੇਤ ਬਾਕੀ ਲੀਡਰ ਇਸ ਕੇਸ ਤੋਂ ਭੱਜ ਰਹੇ ਹਨ। ਉਨ੍ਹਾਂ ਨੂੰ ਪਤਾ ਹੈ ਕਿ ਮਜੀਠੀਆ ‘ਤੇ ਲਾਏ ਗਏ ਸਾਰੇ ਇਲਜ਼ਾਮ ਝੂਠੇ ਹਨ। ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਇੱਥੇ ਆਉਣ ਲਈ ਪੈਸੇ ਦੀ ਦਿੱਕਤ ਹੈ ਤਾਂ ਉਹ ਕੇਜਰੀਵਾਲ ਦੀ ਟਿਕਟ ਵੀ ਖੁਦ ਹੀ ਬੁੱਕ ਕਰਵਾ ਦਿੰਦੇ।
ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ਼ ਹੈ ਕਿ ਕੇਜਰੀਵਾਲ ਨੂੰ ਇਸ ਕੇਸ ਵਿੱਚ ਸਜ਼ਾ ਜ਼ਰੂਰ ਹੋਵੇਗੀ। ਆਸ਼ੀਸ਼ ਖੇਤਾਂ ਬਾਰੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਉਹ ਆਪਣੀ ਜਾਨ ਬਚਾਉਣ ਲਈ ਹਾਈਕੋਰਟ ਭੱਜ ਰਹੇ ਹਨ ਪਰ ਉਹ ਕਿਸੇ ਨੂੰ ਭੱਜਣ ਨਹੀਂ ਦੇਣਗੇ ਤੇ ਤਿੰਨਾਂ ਨੂੰ ਜੇਲ੍ਹ ਭੇਜ ਕੇ ਹੀ ਸਾਹ ਲੈਣਗੇ।
ਉਧਰ, ਇਸੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣ ਮਗਰੋਂ ਆਮ ਆਦਮੀ ਪਾਰਟੀ ਨੇਤਾ ਸੰਜੇ ਸਿੰਘ ਨੇ ਕਿਹਾ ਕਿ ਕੇਸ ਦੀ ਅਗਲੀ ਸੁਣਵਾਈ 28 ਸਤੰਬਰ ਨੂੰ ਹੈ। ਉਸ ਦਿਨ ਕੇਜਰੀਵਾਲ ਖੁਦ ਪੇਸ਼ ਹੋਣ ਲਈ ਅੰਮ੍ਰਿਤਸਰ ਆਉਣਗੇ। ਉਨ੍ਹਾਂ ਕਿਹਾ ਕਿ ਮਜੀਠੀਆ ਮਾਮਲੇ ਦੀ ਜਾਂਚ ਕਰਵਾਉਣ ਦੀ ਜ਼ਿਮੇਵਾਰੀ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹੈ। ਉਨ੍ਹਾਂ ਨੂੰ ਇਸ ਪੂਰੇ ਮਾਮਲੇ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ।