ਪੰਜਾਬ ‘ਚ ਸਸਤਾ ਹੋਵੇਗਾ ਪੈਟਰੋਲ-ਡੀਜ਼ਲ, ਪੰਜਾਬੀਆਂ ਲਈ ਖੁਸ਼ਖਬਰੀ

Tags

ਪੰਜਾਬ ਅਤੇ ਕਰਨਾਟਕ 'ਚ ਪੈਟਰੋਲ-ਡੀਜ਼ਲ ਛੇਤੀ ਹੀ ਸਸਤਾ ਹੋ ਸਕਦਾ ਹੈ। ਆਲ ਇੰਡੀਆ ਕਾਂਗਰਸ ਕਮੇਟੀ (ਏ ਆਈ ਸੀ ਸੀ) ਦੀ ਹਿਮਾਚਲ ਪ੍ਰਦੇਸ਼ ਦੀ ਇੰਚਾਰਜ ਰਜਨੀ ਪਾਟਿਲ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪਾਟਿਲ ਨੇ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਕਾਂਗਰਸ ਸ਼ਾਸਤ ਪੰਜਾਬ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਨੂੰ ਪੈਟਰੋਲੀਅਮ ਉਤਪਾਦਾਂ 'ਤੇ ਵੈਟ ਘੱਟ ਕਰਨ ਲਈ ਪਹਿਲਾਂ ਹੀ ਕਿਹਾ ਜਾ ਚੁੱਕਿਆ ਹੈ।

ਉਨ੍ਹਾ ਕਿਹਾ ਕਿ ਹਿਮਾਚਲ ਪ੍ਰਦੇਸ਼ 'ਚ ਵੀਰਭੱਦਰ ਸਿੰਘ ਦੀ ਪਿਛਲੀ ਕਾਂਗਰਸ ਸਰਕਾਰ ਨੇ ਵੈਟ 'ਚ ਦੋ ਫੀਸਦੀ ਦੀ ਕਮੀ ਕੀਤੀ ਸੀ।ਪਾਟਿਲ ਨੇ ਕਿਹਾ ਕਿ ਪੈਟਰੋਲ, ਡੀਜ਼ਲ ਦੀਆਂ ਅਸਮਾਨ ਛੂਹੰਦੀਆਂ ਕੀਮਤਾਂ ਦੇ ਵਿਰੋਧ 'ਚ ਸੋਮਵਾਰ ਨੂੰ ਭਾਰਤ ਬੰਦ ਦੌਰਾਨ ਹਿਮਾਚਲ ਪ੍ਰਦੇਸ਼ 'ਚ ਵੀ ਸ਼ਾਂਤੀਪੂਰਨ ਤਰੀਕੇ ਨਾਲ ਬੰਦ ਹੋਵੇਗਾ। ਉਨ੍ਹਾ ਕਿਹਾ ਕਿ ਮੋਦੀ ਸਰਕਾਰ ਦੌਰਾਨ ਜ਼ਰੂਰੀ ਸਮਗਰੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਵਾਧਾ ਕੀਤਾ ਹੈ।

ਉਨ੍ਹਾ ਕਿਹਾ ਕਿ ਪਿਛਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ ਸਰਕਾਰ ਦੌਰਾਨ ਕੱਚੇ ਤੇਲ ਦਾ ਭਾਅ ਬਹੁਤ ਉਚੇ ਪੱਧਰ 'ਤੇ ਸੀ, ਪਰ ਇਸ ਦੇ ਬਾਅਦ ਵੀ ਦੇਸ਼ 'ਚ ਪੈਟਰੋਲੀਅਮ ਉਤਪਾਦਾਂ ਦੀਆਂ ਦਰਾਂ 'ਚ ਕਮੀ ਸੀ। ਉਨ੍ਹਾ ਕਿਹਾ ਕਿ ਜਨਤਾ 2019 ਦੀਆਂ ਚੋਣਾਂ 'ਚ ਭਾਜਪਾ ਨੂੰ ਸਬਕ ਸਿਖਾਵੇਗੀ।