ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਸੰਬੰਧੀ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਉਣ ਸੰਬੰਧੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸੀਆਂ ਅਤੇ ਅਕਾਲੀਆਂ ਦਰਮਿਆਨ ਜੰਮ ਕੇ ਇੱਟਾਂ ਰੋੜੇ ਚੱਲੇ, ਜਿਸ ਦੇ ਚਲਦਿਆਂ ਅਕਾਲੀ ਆਗੂ ਇੰਦਰਜੀਤ ਸਿੰਘ ਰੰਧਾਵਾ ਦੇ ਸੱਟਾਂ ਵੀ ਲੱਗੀਆਂ ਅਤੇ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਵੀ ਹੋਈ।
ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਅਕਾਲੀ ਵਰਕਰ ਇੰਦਰਜੀਤ ਸਿੰਘ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ਖਲੀਲਪੁਰ ਅਤੇ ਸੁਖਵਿੰਦਰ ਸਿੰਘ ਅਗਵਾਨ ਦੀ ਅਗਵਾਈ ਹੇਠ ਆਪਣੇ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰਵਾਉਣ ਲਈ ਮਾਰਕੀਟ ਕਮੇਟੀ ਦਫਤਰ 'ਚ ਆ ਰਹੇ ਸਨ ਤਾਂ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਦੋਂ ਅਕਾਲੀਆਂ ਨੇ ਵੀ ਨਾਅਰੇ ਲਾਉਣੇ ਸ਼ੁਰੂ ਕੀਤੇ ਤਾਂ ਕਾਂਗਰਸੀ ਭੜਕ ਗਏ ਅਤੇ ਉਨ੍ਹਾਂ ਅਕਾਲੀਆਂ 'ਤੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਥੇ ਭੱਜ ਦੌੜ ਪੈ ਗਈ।
ਅਕਾਲੀਆਂ ਨੇ ਵੀ ਜਵਾਬੀ ਇੱਟਾਂ ਰੋੜੇ ਚਲਾਏ ਪਰ ਉਹ ਗਿਣਤੀ 'ਚ ਘੱਟ ਸਨ, ਜਿਸ ਕਾਰਨ ਕਾਂਗਰਸੀ ਉਨ੍ਹਾਂ 'ਤੇ ਹਾਵੀ ਹੋ ਗਏ ਅਤੇ ਅਕਾਲੀਆਂ ਨੂੰ ਵਾਪਸ ਪਰਤਨਾ ਪਿਆ। ਬਾਅਦ 'ਚ ਕਸਬਾ ਮੇਨ ਚੌਂਕ 'ਚ ਅਕਾਲੀਆਂ ਨੇ ਧਰਨਾ ਲਾ ਦਿੱਤਾ ਅਤੇ ਦੋਸ਼ ਲਾਇਆ ਕਿ ਸੁੱਖੀ ਰੰਧਾਵਾ ਦੀ ਸ਼ਹਿ 'ਤੇ ਕਾਂਗਰਸੀਆਂ ਨੇ ਉਨ੍ਹਾਂ ਦੇ ਵਰਕਰਾਂ 'ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਘਬਰਾਹਟ ਵਿਚ ਆ ਕੇ ਅਤੇ ਚੋਣਾਂ 'ਚ ਹਾਰ ਦਾ ਸਾਹਮਣਾ ਹੁੰਦਾ ਵੇਖ ਕੇ ਉਨ੍ਹਾਂ 'ਤੇ ਹਮਲਾ ਕਰਵਾਇਆ ਹੈ।