ਅੰਮ੍ਰਿਤਸਰ ਰੇਲ ਹਾਦਸੇ ਬਾਰੇ ਭਾਰਤ ਦੇ ਰੇਲ ਮੰਤਰੀ ਦੇਖੋ ਕੀ ਬੋਲੇ

Tags

19 ਅਕਤੂਬਰ ਦੀ ਸ਼ਾਮ ਅੰਮ੍ਰਿਤਸਰ ਦੇ ਜੌੜੇ ਫਾਟਕ ਨਜ਼ਦੀਕ ਰੇਲਵੇ ਲਾਈਨ 'ਤੇ ਖੜੇ ਹੋ ਕੇ ਦੁਸਹਿਰਾ ਦੇਖ ਰਹੇ ਲੋਕਾਂ ਦੇ ਗੱਡੀ ਹੇਠਾਂ ਆ ਜਾਣ ਕਾਰਣ ਹੁਣ ਤੱਕ ਮੌਤਾਂ ਦੀ ਗਿਣਤੀ 70 ਦੇ ਕਰੀਬ ਪਹੁੰਚ ਚੁੱਕੀ ਹੈ, ਜਦੋਂਕਿ 72 ਲੋਕ ਜ਼ਖਮੀ ਹੋ ਚੁੱਕੇ ਹਨ। ਇਹ ਹੁਣ ਤੱਕ ਦੇ ਕਿਸੇ ਵੀ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਕਾਰਨ ਹੋਇਆ ਇਹ ਪਹਿਲਾ ਹਾਦਸਾ ਹੈ। ਜਾਣਕਾਰੀ ਮੁਤਾਬਕ ਰਾਵਣ ਦਾ ਪੁਤਲਾ ਸਾੜਨ ਤੋਂ ਬਾਅਦ ਜਦੋਂ ਲੋਕ ਵਾਪਸ ਮੁੜਨ ਲੱਗੇ ਤਾਂ ਨੇੜੇ ਹੀ ਰੇਲ ਟਰੈਕ 'ਤੇ ਲੋਕ ਪਹਿਲਾਂ ਹੀ ਮੌਜੂਦ ਸਨ ਜਿਸ ਕਾਰਨ ਭੀੜ ਵਧ ਗਈ।

ਇਸ ਦੌਰਾਨ ਦੋਵਾਂ ਪਾਸਿਆਂ ਤੋਂ ਰੇਲ ਗੱਡੀਆਂ ਆ ਗਈਆਂ ਅਤੇ ਲੋਕਾਂ ਨੂੰ ਬਚਣ ਦਾ ਮੌਕਾ ਨਾ ਮਿਲਣ ਕਰਕੇ ਵੱਡੀ ਗਿਣਤੀ ਵਿਚ ਜਲੰਧਰ ਤੋਂ ਅੰਮ੍ਰਿਤਸਰ ਆ ਰਹੇ ਲੋਕ ਰੇਲਗੱਡੀ ਹੇਠਾਂ ਆ ਗਏ। ਇਸ ਭਿਆਨਕ ਰੇਲ ਹਾਦਸੇ ਕਾਰਨ ਜਿਥੇ ਕੁਝ ਲੋਕ ਪ੍ਰਸ਼ਾਸਨ ਨੂੰ ਅਤੇ ਕੁਝ ਲੋਕ ਰੇਲਵੇ ਬੋਰਡ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ।


ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੋਹਾਨੀ ਨੇ ਕਿਹਾ-ਇਸ ਹਾਦਸੇ ਲਈ ਰੇਲਵੇ ਦੀ ਜ਼ਿੰਮੇਵਾਰ ਠਹਿਰਾਉਣਾ ਗਲਤ ਹੈ। ਉਥੇ 'ਟੂ ਮੈਨਡ ਲੈਵਲ ਕ੍ਰਾਸਿੰਗ' ਹੈ ਅਤੇ ਉਹ ਦੋਵੇਂ ਹੀ ਬੰਦ ਸਨ। ਉਨ੍ਹਾਂ ਨੇ ਕਿਹਾ ਕਿ ਇਹ ਮੇਨ ਲਾਈਨ ਹੈ ਅਤੇ ਇਥੇ ਸਪੀਡ ਲਈ ਕੋਈ ਬੰਧਸ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਰੇਲਵੇ ਪ੍ਰਸ਼ਾਸਨ ਨੂੰ ਮੇਨ ਲਾਈਨ ਦੇ ਕੋਲ ਦੁਸਹਿਰਾ ਮਨਾਉਣ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਲੋਕ ਦੁਸਹਿਰਾ ਉਤਸਵ ਰੇਲਵੇ ਟ੍ਰੈਕ 'ਤੇ ਖੜ੍ਹੇ ਹੋ ਕੇ ਦੇਖ ਰਹੇ ਸਨ। ਲੋਹਾਨੀ ਨੇ ਕਿਹਾ ਕਿ ਲੋਕਾਂ ਨੂੰ ਜ਼ਿਆਦਾ ਚੌਕੰਣਾ ਰਹਿਣਾ ਚਾਹੀਦਾ ਸੀ ਅਤੇ ਉਨ੍ਹਾਂ ਨੂੰ ਰੇਲਵੇ ਟ੍ਰੈਕ 'ਤੇ ਨਹੀਂ ਜਾਣਾ ਚਾਹੀਦਾ ਸੀ।

ਦੂਜੇ ਪਾਸੇ ਰੇਲ ਹਾਦਸੇ 'ਤੇ ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਕਿਹਾ ਕਿ ਰੇਲਵੇ ਪ੍ਰਸ਼ਾਸਨ ਹਰ ਬਣਦੀ ਸਹਾਇਤਾ ਦੇਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ। ਰੇਲਵੇ ਪ੍ਰਸ਼ਾਸਨ ਨੂੰ ਪ੍ਰੋਗਰਾਮ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ।