ਸਿੱਧੂ ਨੇ ਮਜੀਠੀਆਂ ਦੀ ਲਾਹੀ ਰੀਸ, ਸਭ ਦੇਖਦੇ ਹੀ ਰਹਿ ਗਏ

Tags

ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਇਕ ਵਾਰ ਬਿਕਰਮ ਮਜੀਠੀਆ ਵਲੋਂ ਕੀਤੇ ਜਾਂਦੇ ਸਵਾਲਾਂ ਦਾ ਤਿੱਖਾ ਜਵਾਬ ਦਿੱਤਾ ਹੈ। ਸਿੱਧੂ ਨੇ ਕਿਹਾ ਹੈ ਕਿ ਬਿਕਰਮ ਮਜੀਠੀਆ ਤਾਂ ਮੇਰਾ ਡਰਾਇਵਰ ਸੀ। ਸਿੱਧੂ ਨੇ ਕਿਹਾ ਕਿ ਕਿਸੇ ਸਮੇਂ ਮਜੀਠੀਆ ਮੇਰੀ ਡਰਾਇਵਰੀ ਕਰਦਾ ਸੀ ਅਤੇ ਉਹ ਪਿੱਛੇ ਬੈਠ ਕੇ ਆਰਾਮ ਨਾਲ ਸਫਰ ਕਰਦੇ ਸਨ। ਸਿੱਧੂ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਸਿੱਧੂ ਨੇ ਸੁਖਬੀਰ ਬਾਦਲ 'ਤੇ ਖੂਬ ਸ਼ਬਦੀ ਹਮਲੇ ਕੀਤੇ।

ਉਨ੍ਹਾਂ ਕਿਹਾ ਕਿ ਇੰਨਾ ਜਲਦੀ ਤਾਂ ਗਿਰਗਿਟ ਵੀ ਰੰਗ ਨਹੀਂ ਬਦਲਦਾ ਜਿੰਨੀ ਜਲਦੀ ਸੁਖਬੀਰ ਬਦਲ ਲੈਂਦਾ ਹੈ। ਅੰਮ੍ਰਿਤਸਰ ਰੇਲ ਹਾਦਸੇ 'ਤੇ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਵਲੋਂ ਜਾਣ-ਬੁੱਝ ਕੇ ਇਸ ਮਾਮਲੇ ਨੂੰ ਤੂਲ ਦਿੱਤਾ ਜਾ ਰਿਹਾ ਸੀ ਪਰ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਗਿਆ ਹੈ।