ਅੰਮ੍ਰਿਤਸਰ ਪਹੁੰਚੇ ਕੈਪਟਨ, ਕੀਤਾ ਇਹ ਐਲਾਨ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ 'ਚ ਬੀਤੇ ਦਿਨ ਹੋਏ ਟਰੇਨ ਹਾਦਸਾ ਦਾ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਪਹੁੰਚ ਗਏ ਹਨ, ਜਿੱਥੇ ਉਹ ਹਸਪਤਾਲ 'ਚ ਜ਼ਖਮੀਆਂ ਦਾ ਜਾਣਨਗੇ। ਦੱਸ ਦੇਈਏ ਕਿ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ 'ਚ ਜੌੜਾ ਫਾਟਕ ਨੇੜੇ ਬੜੀ ਹੀ ਧੂਮ-ਧਾਮ ਨਾਲ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਅਤੇ ਜਦੋਂ ਰਾਵਣ ਨੂੰ ਸਾੜਨ ਦੀ ਵਾਰੀ ਆਈ ਤਾਂ ਉਸ ਸਮੇਂ ਫਾਟਕ ਤੋਂ ਲੰਘ ਰਹੀ ਟਰੇਨ ਨੇ ਕਈ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਹਾਦਸੇ 'ਚ ਕਰੀਬ 70 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ ਸਨ।

ਜਾਣਕਾਰੀ ਮੁਤਾਬਕ ਥੋੜ੍ਹੀ ਦੇਰ 'ਚ ਹੀ ਉਹ ਅੰਮ੍ਰਿਸਤਰ ਲਈ ਰਵਾਨਾ ਹੋਣਗੇ। ਕੈਪਟਨ ਅਮਰਿੰਦਰ ਸਿੰਘ ਇੱਥੇ ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ ਅਤੇ ਅਮਨ ਹਸਪਤਾਲ 'ਚ ਜ਼ਖਮੀਆਂ ਦਾ ਹਾਲ ਪੁੱਛਣਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ ਤੇ ਨਾਲ ਹੀ ਐਸਜੀਪੀਸੀ ਨੇ ਵੀ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਜਿੱਥੇ ਕੈਪਟਨ ਸਰਕਾਰ ਨੇ ਮ੍ਰਿਤਕਾਂ ਲਈ ਪੰਜ-ਪੰਜ ਲੱਖ ਰੁਪਏ ਦਾ ਐਲਾਨ ਕੀਤਾ ਹੈ, ਉੱਥੇ ਹੀ ਕੇਂਦਰ ਦੀ ਮੋਦੀ ਸਰਕਾਰ ਨੇ ਮ੍ਰਿਤਕਾਂ ਲਈ ਦੋ-ਦੋ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਹਾਲਾਂਕਿ, ਹਾਦਸੇ ਵਾਲੀ ਥਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਰਾਤ ਨੂੰ ਹੀ ਜਾਣਾ ਸੀ, ਪਰ ਤਾਜ਼ਾ ਜਾਣਕਾਰੀ ਮੁਤਾਬਕ ਕੈਪਟਨ ਹੁਣ ਭਲਕੇ ਉੱਥੇ ਜਾਣਗੇ।