ਬਲਜਿੰਦਰ ਕੌਰ ਦਾ ਖਹਿਰਾ ਧੜੇ ਨੂੰ ਦੋ-ਟੁਕ ਜਵਾਬ

Tags

ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦੇ ਐਲਾਨ ਨੂੰ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪਾਰਟੀ ਏਕਤਾ ਦੀ ਗੱਲ ਕਰ ਰਹੀ ਹੈ ਤੇ ਦੂਜੇ ਪਾਸੇ ਇਕ ਤਰਫਾ 5 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਜੋ ਕਿ ਉਨ੍ਹਾਂ ਨਾਲ ਮਜ਼ਾਕ ਹੈ। ਖਹਿਰਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ 7 ਨਵੰਬਰ ਤੱਕ ਉਡੀਕ ਕਰਨਗੇ ਕਿ ਆਮ ਆਦਮੀ ਪਾਰਟੀ ਆਪਣੇ ਢਾਂਚੇ ਨੂੰ ਭੰਗ ਕਰ ਦੇਵੇ।

ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਆਪਣੇ ਮੌਜੂਦਾ ਢਾਂਚੇ ਨੂੰ ਭੰਗ ਨਹੀਂ ਕਰਦੀ ਤਾਂ ਪੰਜਾਬ 'ਚ ਨਵਾਂ ਫਰੰਟ ਕਾਇਮ ਕੀਤਾ ਜਾਵੇਗਾ।ਖਹਿਰਾ ਨੇ ਕਿਹਾ ਕਿ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਕੇ ਉਨ੍ਹਾਂ ਲਈ ਏਕਤਾ ਦੇ ਦਰਵਾਜ਼ੇ ਸਦਾ ਲਈ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਇੰਨੇ ਵੀ ਲਾਲਚੀ ਨਹੀਂ ਕਿ ਸੀਟਾਂ ਪਿੱਛੇ ਭੱਜਦੇ ਫਿਰਨ। ਸੁਖਪਾਲ ਖਹਿਰਾ ਨੇ ਕਿਹਾ ਕਿ ਇੰਨਾ ਹੰਕਾਰ 'ਤੇ ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ 'ਚ ਵੀ ਨਹੀਂ ਹੈ, ਜਿੰਨ੍ਹਾ ਹੰਕਾਰ 'ਆਪ' ਆਗੂਆਂ 'ਚ ਹੈ। ਖਹਿਰਾ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਜੇਕਰ ਪਾਰਟੀ ਇਕੱਲੀ ਲੜਦੀ ਹੈ ਤਾਂ 'ਆਪ' ਆਗੂਆਂ ਦੀ ਜ਼ਮਾਨਤਾਂ ਜ਼ਬਤ ਹੋਣਗੀਆਂ।

ਇਸ ਤੋਂ ਇਲਾਵਾ ਸੁਖਪਾਲ ਖਹਿਰਾ ਨੇ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ 'ਤੇ ਵੀ ਅੰਮ੍ਰਿਤਸਰ ਰੇਲ ਹਾਦਸੇ, ਬਹਿਬਲ ਕਲਾਂ ਕਾਂਡ ਅਤੇ ਦਿੱਲੀ ਸਿੱਖ ਕਤਲੇਆਮ ਸਬੰਧੀ ਵਿਅੰਗ ਕੱਸੇ। ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼ਾਪਿੰਗ ਪਲਾਜ਼ਾ 'ਚ 100 ਦੀ ਗਿਣਤੀ 'ਚ ਉਨ੍ਹਾਂ ਵਲੋਂ ਦਰੀਆਂ ਵਿਛਾ ਕੇ ਇਨਸਾਫ ਲਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਸੁਖਪਾਲ ਖਹਿਰਾ ਨੇ ਕਿਹਾ ਕਿ 34 ਸਾਲ ਬੀਤ ਜਾਣ ਦੇ ਬਾਵਜੂਦ ਵੀ 1984 ਦੇ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੀੜਤਾਂ ਦੇ ਇਨਸਾਫ ਲਈ ਉਹ ਸੈਕਟਰ-17 ਦੇ ਪਲਾਜ਼ਾ 'ਚ ਪ੍ਰਦਰਸ਼ਨ ਕਰਨਗੇ ਅਤੇ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਅਤੇ ਕੇਂਦਰ ਸਰਕਾਰ ਨੂੰ ਜਗਾਉਣਗੇ ਤਾਂ ਜੋ 1984 ਦੇ ਕਤਲੇਆਮ 'ਚ ਮਾਰੇ ਗÂ ਲੋਕਾਂ ਨੂੰ ਇਨਸਾਫ ਦੁਆਇਆ ਜਾ ਸਕੇ।