ਕਾਂਗਰਸੀ ਮੰਤਰੀਆਂ ‘ਤੇ ਜਲ ਤੋਪਾਂ ਨਾਲ ਹਮਲਾ

Tags

ਸੈਂਟਰਲ ਬਿਓਰੋ ਆਫ ਇਨਵੈਸਟੀਗੇਸ਼ਨ (ਸੀ. ਬੀ. ਆਈ.) ਦੇ ਡਾਇਰੈਕਟਰ ਆਲੋਕ ਵਰਮਾ ਦੇ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਸਥਿਤ ਸੀ. ਬੀ. ਆਈ. ਦਫਤਰ ਦੇ ਬਾਹਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਾਂਗਰਸੀ ਆਗੂਆਂ ਵਲੋਂ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਕਾਂਗਰਸੀ ਜਿਵੇਂ ਹੀ ਸੀ. ਬੀ. ਆਈ. ਦਫਤਰ ਨਜ਼ਦੀਕ ਜਾਣ ਲੱਗੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਵੀ ਕਾਂਗਰਸੀ ਆਗੂਆਂ ਨੇ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਬੈਰੀਕੇਡਸ ਤੋੜਦੇ ਹੋਏ ਅੱਗੇ ਵਧਦੇ ਰਹੇ, ਜਿਸ ਕਾਰਨ ਉਨ੍ਹਾਂ ਨੂੰ ਰੋਕਣ ਲਈ ਪੁਲਸ ਨੂੰ ਪਾਣੀ ਦੀਆਂ ਬੌਛਾਰਾਂ ਕਰਨੀਆਂ ਪਈਆਂ।

ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਰਾਫੇਲ ਖਰੀਦ ਦੀ ਜਾਂਚ ਕਰ ਰਹੇ ਆਲੋਕ ਵਰਮਾ ਨੂੰ ਜ਼ਬਰਦਸਤੀ ਛੁੱਟੀ 'ਤੇ ਭੇਜੇ ਜਾਣ ਦੇ ਵਿਰੋਧ 'ਚ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸੀ. ਬੀ. ਆਈ. ਅਧਿਕਾਰੀਆਂ ਨੂੰ ਲੰਬੀ ਛੁੱਟੀ 'ਤੇ ਭੇਜਣਾ ਜਨਤਾ ਨੂੰ ਭਰਮ 'ਚ ਪਾਉਣ ਦੀ ਕੋਸ਼ਿਸ਼ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਫੇਲ ਜਹਾਜ਼ ਡੀਲ ਤੋਂ ਧਿਆਨ ਹਟਾਉਣ ਲਈ ਸਾਰੀਆਂ ਹੱਦਾਂ ਲੰਘ ਰਹੀ ਹੈ।ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹੀ 'ਤੇ ਉਤਰ ਆਈ ਹੈ। ਕਾਂਗਰਸ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਸੀ. ਬੀ. ਆਈ. ਦਫਤਰ ਦੇ ਬਾਹਰ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।