ਸੁਖਬੀਰ ਬਾਦਲ ਨੇ ਕੀਤਾ ਅਸਤੀਫੇ ਦਾ ਐਲਾਨ

Tags

ਚੁਫੇਰਿਓਂ ਵਿਰੋਧ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੀ ਪ੍ਰਧਾਨਗੀ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਅੰਮ੍ਰਿਤਸਰ ਪਹੁੰਚੇ ਸੁਖਬੀਰ ਕੋਲੋਂ ਜਦੋਂ ਟਕਸਾਲੀ ਆਗੂਆਂ ਦੀ ਨਾਰਾਜ਼ਗੀ ਬਾਰੇ ਪੁੱਛਿਆ ਗਿਆ ਤਾਂ ਸੁਖਬੀਰ ਨੇ ਕਿਹਾ ਕਿ ਟਕਸਾਲੀ ਲੀਡਰ ਉਨ੍ਹਾਂ ਲਈ ਸਤਿਕਾਰਯੋਗ ਹਨ ਅਤੇ ਜੇਕਰ ਉਨ੍ਹਾਂ ਦੀ ਲੀਡਰਸ਼ਿਪ 'ਤੇ ਕਿਸੇ ਨੂੰ ਇਤਰਾਜ਼ ਹੈ ਤਾਂ ਉਹ ਪਾਰਟੀ ਦੇ ਕਹਿਣ 'ਤੇ ਪਾਰਟੀ ਦੀ ਪ੍ਰਧਾਨਗੀ ਛੱਡਣ ਲਈ ਵੀ ਤਿਆਰ ਹਨ।

ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਉਨ੍ਹਾਂ ਖ਼ਿਲਾਫ ਕੀਤੀ ਜਾ ਰਹੀ ਤਿੱਖੀ ਬਿਆਨਬਾਜ਼ੀ 'ਤੇ ਬਾਦਲ ਨੇ ਕਿਹਾ ਕਿ ਸਿੱਧੂ ਹੰਕਾਰਿਆ ਇਨਸਾਨ ਹੈ ਅਤੇ ਉਸ ਦੀ ਮੈਂ ਕਰਕੇ ਹੀ ਅੰਮ੍ਰਿਤਸਰ ਹਾਦਸਾ ਹੋਇਆ ਹੈ, ਇਸ ਲਈ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜਣਾ ਚਾਹੀਦਾ। ਇਸ ਦੇ ਨਾਲ ਹੀ ਸੁਖਬੀਰ ਨੇ ਕਿਹਾ ਕਿ ਰੇਲ ਹਾਦਸੇ ਦੇ ਪੀੜਤਾਂ ਲਈ ਅਕਾਲੀ ਦਲ ਲੜਾਈ ਜਾਰੀ ਰੱਖੇਗਾ।