ਰੇਲ ਹਾਦਸੇ ਵਾਲੀ ਜਗ੍ਹਾ ਤੇ ਪੁਲਿਸ ਵੱਲੋਂ ਲਾਠੀਚਾਰਜ

Tags

ਸ਼ੁੱਕਰਵਾਰ ਦੇਰ ਸ਼ਾਮ ਵਾਪਰੇ ਭਿਆਨਕ ਹਾਦਸੇ ਵਿੱਚ 59 ਮੌਤਾਂ ਹੋ ਜਾਣ ਤੋਂ ਬਾਅਦ ਸਥਾਨਕ ਲੋਕ ਕਾਫੀ ਗੁੱਸੇ ਵਿੱਚ ਹਨ। ਲੋਕਾਂ ਨੇ ਘਟਨਾ ਸਥਾਨ ਤੋਂ ਰੇਲ ਮਾਰਗ ਜਾਮ ਕੀਤਾ ਹੋਇਆ ਹੈ ਅਤੇ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਹਨ। ਪੁਲਿਸ ਨੇ ਹਾਲਾਤ ਕਾਬੂ ਕਰਨ ਲਈ ਹਲਕੇ ਬਲ ਦੀ ਵਰਤੋਂ ਕੀਤੀ ਹੈ, ਪਰ ਸਫ਼ਲ ਨਾ ਹੋ ਸਕੀ।ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਦੀ ਮੰਗ ਹੈ ਕਿ ਦੁਸਹਿਰੇ ਮੇਲੇ ਦੇ ਪ੍ਰਬੰਧਕਾਂ ਤੇ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

ਉਹ ਇਸੇ ਮੰਗ ਦੀ ਪੂਰਤੀ ਲਈ ਲਗਾਤਾਰ ਰੇਲ ਮਾਰਗ ਰੋਕ ਕੇ ਬੈਠੇ ਹਨ। ਪੁਲਿਸ ਨੇ ਮੁੱਖ ਮੰਤਰੀ ਦੀ ਫੇਰੀ ਤੋਂ ਘਟਨਾ ਸਥਾਨ ਤੋਂ ਲੋਕਾਂ ਨੂੰ ਦੂਰ ਕਰਨਾ ਸ਼ੁਰੂ ਕੀਤਾ ਸੀ ਕਿ ਲੋਕ ਭੜਕ ਉੱਠੇ। ਇਸ ਤੋਂ ਬਾਅਦ ਜੋੜਾ ਫਾਟਕ ਨੇੜੇ ਪੁਲਿਸ ਨੇ ਹਲਕਾ ਲਾਠੀਚਾਰਜ ਕਰ ਦਿੱਤਾ ਹੈ।ਪੁਲਿਸ ਅਧਿਕਾਰੀਆਂ ਨੇ ਲਾਠੀਚਾਰਜ ਨੂੰ ਜ਼ਾਇਜ਼ ਦੱਸਿਆ ਅਤੇ ਕਿਹਾ ਅਮਨ ਕਾਨੂੰਨ ਦੀ ਸਥਿਤੀ ਹਰ ਹਾਲਤ 'ਚ ਬਰਕਰਾਰ ਰੱਖੀ ਜਾਵੇਗੀ। ਪਰ ਲੋਕਾਂ ਦਾ ਗੁੱਸਾ ਦੇਖ ਕੇ ਪੁਲਿਸ ਹਾਲ ਦੀ ਘੜੀ ਪਿੱਛੇ ਹਟ ਗਈ ਹੈ।