ਬਰਗਾੜੀ ਮੋਰਚੇ 'ਚ ਹੋਇਆ ਅਜਿਹਾ ਕੰਮ ਕਿ ਸਭ ਨੂੰ ਬਣਾਉਣੀ ਪਈ ਵੀਡੀਓ

Tags

ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ 1 ਜੂਨ, 2018 ਨੂੰ ਸ਼ੁਰੂ ਹੋਇਆ 'ਇਨਸਾਫ ਮੋਰਚਾ ਬਰਗਾੜੀ' ਸ਼ਾਂਤਮਈ ਢੰਗ ਨਾਲ ਬਰਗਾੜੀ ਦੀ ਦਾਣਾ ਮੰਡੀ 'ਚ ਚੱਲ ਰਿਹਾ ਹੈ, ਜਿਸ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਤੁਰੰਤ ਕਾਰਵਾਈ ਕਰ ਕੇ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ।

ਉਨ੍ਹਾਂ ਕਿਹਾ ਕਿ ਸਰਕਾਰ ਵਾਰ-ਵਾਰ ਪੜਤਾਲਾਂ ਦੀ ਘੁੰਮਣ-ਘੇਰੀ 'ਚ ਨਾ ਪਵੇ, ਸਗੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੁਤਾਬਕ ਦੋਸ਼ੀਆਂ ਨਾਲ ਕਿਸੇ ਕਿਸਮ ਦੀ ਢਿੱਲ ਨਾ ਵਰਤਦੇ ਹੋਏ, ਉਨ੍ਹਾਂ ਵਿਰੁੱਧ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਭਾਰਤ ਇਕ ਲੋਕਤੰਤਰ ਦੇਸ਼ ਹੈ। ਇੱਥੇ ਸਭ ਨੂੰ ਬਰਾਬਰ ਦੇ ਅਧਿਕਾਰ ਹਨ, ਕੀ ਛੋਟਾ ਕੀ ਤੇ ਵੱਡਾ, ਜੇਕਰ ਉਹ ਦੋਸ਼ੀ ਹੈ ਤਾਂ ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।ਜਥੇ. ਧਿਆਨ ਸਿੰਘ ਮੰਡ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਪਛਾਣ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।


ਇਸ ਮੌਕੇ ਸੰਤ ਬਾਬਾ ਮੋਹਣ ਦਾਸ ਬਰਗਾੜੀ ਵਾਲੇ, ਭਾਈ ਗੁਰਦੀਪ ਸਿੰਘ ਬਠਿੰਡਾ ਯੂਨਾਈਟਿਡ ਅਕਾਲੀ ਦਲ, ਬਾਬਾ ਅਵਤਾਰ ਸਿੰਘ ਮੌੜਾਂ ਵਾਲੇ, ਬਾਬਾ ਰਾਜਾ ਰਾਮ ਸਿੰਘ ਮੁਖੀ ਤਰਨਾ ਦਲ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਆਦਿ ਹਾਜ਼ਰ ਸਨ।