ਆਹ ਕੀ ਕਹਿ ਦਿੱਤਾ ਨਵਜੋਤ ਕੌਰ ਸਿੱਧੂ ਨੇ ਸੁਖਬੀਰ ਤੇ ਮਜੀਠੀਆ ਬਾਰੇ

Tags

ਅੰਮ੍ਰਿਤਸਰ ਵਿਖੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਨਵੋਜਤ ਕੌਰ ਸਿੱਧੂ ਨੇ ਅਕਾਲੀ ਦਲ ਖਿਲਾਫ ਰੱਜ ਕੇ ਭੜਾਸ ਕੱਢੀ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਹਾਦਸੇ ਸਬੰਧੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰਾਜਨੀਤੀ ਸਬੰਧੀ ਬੋਲਦਿਆਂ ਕਿਹਾ ਕਿ ਅਕਾਲੀ ਉਨ੍ਹਾਂ ਤੋਂ ਡਰਦੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਇਹ ਹੀ ਜੋੜੀ ਅਕਾਲੀ ਦਲ ਖਿਲਾਫ ਖੁੱਲ੍ਹ ਕੇ ਬੋਲਦੀ ਹੈ।ਇਸ ਦੌਰਾਨ ਉਨ੍ਹਾਂ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ ਬੋਲਦਿਆਂ ਕਿਹਾ ਕਿ ਮਜੀਠੀਆ ਕੋਲ ਪਹਿਲਾਂ ਇਕ ਟੁੱਟੀ ਕਾਰ ਹੁੰਦੀ ਸੀ।

ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਮਜੀਠੀਆ ਪਰਿਵਾਰ ਪੂਰੀ ਤਰ੍ਹਾਂ ਕਰਜ਼ੇ ਥੱਲੇ ਦੱਬਿਆ ਹੋਇਆ ਹੈ। ਇਸ ਉਪਰੰਤ ਸਿੱਧੂ ਨੇ ਮਜੀਠੀਆ ਨੂੰ ਸਿਆਸਤ ਸਿਖਾਈ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਮਜੀਠੀਆ ਨੂੰ ਪਸੰਦ ਨਹੀਂ ਸੀ ਕਰਦੀ। ਪ੍ਰਕਾਸ਼ ਸਿੰਘ ਬਾਦਲ ਦੀ ਘਰ 'ਚ ਕੋਈ ਸੁਣਵਾਈ ਨਹੀਂ ਹੁੰਦੀ ਤੇ ਸੁਖਬੀਰ ਵੀ ਉਨ੍ਹਾਂ ਨੂੰ ਆਪਣਾ ਪਿਤਾ ਨਹੀਂ ਮੰਨਦਾ।