ਪੰਜਾਬ ਨੂੰ ਖਤਰਾ, ਹਾਈ ਅਲਰਟ ਜ਼ਾਰੀ

Tags

ਪੰਜਾਬ ਪੁਲਸ ਨੇ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ 'ਤੇ ਸੂਬੇ ਵਿਚ ਅਲਰਟ ਜਾਰੀ ਕੀਤਾ ਹੈ। ਰਿਪੋਰਟ ਮੁਤਾਬਕ ਅੱਤਵਾਦੀਆਂ ਵਲੋਂ ਦੀਵਾਲੀ ਮੌਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇੰਟੈਲੀਜੈਂਸ ਮੁਤਾਬਕ ਆਈ. ਐੱਸ. ਆਈ. ਨੇ ਪੰਜਾਬ ਵਿਚ ਦਹਿਸ਼ਤ ਫੈਲਾਉਣ ਲਈ ਸੂਬੇ ਵਿਚ ਸਲਿੱਪਰ ਸੈੱਲ ਵੀ ਬਣਾਏ ਹੋਏ ਹਨ। ਇਸ ਰਿਪੋਰਟ ਤੋਂ ਬਾਅਦ ਪੰਜਾਬ ਪੁਲਸ ਵਲੋਂ ਸੂਬੇ ਭਰ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਪੁਲਸ ਵਲੋਂ ਅਲਰਟ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਵਿਚ ਆਈ. ਐੱਸ. ਆਈ., ਲਸ਼ਕਰੇ ਤੋਇਬਾ ਅਤੇ ਖਾਲਿਸਤਾਨੀ ਜਥੇਬੰਦੀਆਂ ਮਿਲ ਕੇ ਵੱਡਾ ਹਮਲਾ ਕਰਨ ਦੀ ਯੋਜਨਾ ਬਣਾ ਰਹੀਆਂ ਹਨ, ਜਿਸ ਦੇ ਚੱਲਦੇ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਪੁਲਸ ਮੁਖੀਆਂ ਅਲਰਟ ਭੇਜ ਦਿੱਤਾ ਗਿਆ ਹੈ।