ਬ੍ਰਹਮਪੁਰਾ ਨੇ ਸੁਖਬੀਰ ਨੂੰ ਕੱਢੀ ਗਾਲ੍ਹ

Tags

ਵੀਡੀਓ ਥੱਲੇ ਜਾ ਕੇ ਦੇਖੋ! ਸ਼੍ਰੋਮਣੀ ਅਕਾਲੀ ਦਲ ਵਿਚ ਉੱਠੀਆਂ ਬਾਗੀ ਸੁਰਾਂ ਹੋਰ ਤੇਜ਼ ਹੋ ਗਈਆਂ ਹਨ। ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਐਤਵਾਰ ਨੂੰ ਜੱਦੀ ਹਲਕੇ ਖਡੂਰ ਸਾਹਿਬ ਦੇ ਚੋਹਲਾ ਸਾਹਿਬ ਵਿਚ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਬ੍ਰਹਮਪੁਰਾ ਦੇ ਇਸ ਸ਼ਕਤੀਪ੍ਰਦਰਸ਼ਨ ਤੋਂ ਬਾਅਦ ਬਾਦਲ ਪਰਿਵਾਰ ਲਈ ਹੋਰ ਮੁਸ਼ਕਲਾਂ ਖੜੀਆਂ ਹੋ ਗਈਆਂ ਹਨ। ਬਾਦਲ ਪਰਿਵਾਰ ਖਿਲਾਫ ਰੈਲੀ 'ਚ ਪਹੁੰਚੇ ਸਮਰਥਕਾਂ ਨੂੰ ਬ੍ਰਹਮਪੁਰਾ ਨੇ ਵਾਰੀ-ਵਾਰੀ ਸਟੇਜ 'ਤੇ ਬੁਲਾ ਕੇ ਪਾਰਟੀ ਲੀਡਰਸ਼ਿਪ ਤਕ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।

ਇਸ ਦੇ ਨਾਲ ਹੀ ਇਹ ਵੀ ਤੈਅ ਹੋ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਅਕਾਲੀ ਦਲ 'ਚ ਹੋਰ ਵੀ ਵੱਡੇ ਧਮਾਕੇ ਹੋਣ ਦੇ ਆਸਾਰ ਹਨ।ਇਸ ਦੌਰਾਨ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਬ੍ਰਹਮਪੁਰਾ ਦੇ ਨਿਸ਼ਾਨੇ 'ਤੇ ਰਹੇ। ਸੁਖਬੀਰ ਬਾਦਲ ਖਿਲਾਫ ਤਿੱਖੇ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਭੰਗ ਕੀਤਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਨੇ ਵੋਟਾਂ ਲਈ ਡੇਰਾ ਸੱਚਾ ਸੌਦਾ ਮੁਖੀ ਨਾਲ ਯਾਰੀ ਨਿਭਾਈ ਹੈ। ਜਿਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਉਸ ਸਮੇਂ ਅਕਾਲੀ ਦਲ ਦੀ ਸਰਕਾਰ ਸੀ, ਬਾਵਜੂਦ ਇਸ ਦੇ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ ਬਰਗਾੜੀ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ 'ਤੇ ਬਿਨਾਂ ਕੋਈ ਚਿਤਾਵਨੀ ਦਿੱਤੇ ਬਾਦਲਾਂ ਦੇ ਕਹਿਣ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਇਸ ਗੋਲੀਬਾਰੀ ਵਿਚ 2 ਸਿੰਘ ਸ਼ਹੀਦ ਹੋ ਗਏ।

ਬ੍ਰਹਮਪੁਰਾ ਨੇ ਕਿਹਾ ਕਿ ਜਿਸ ਸਮੇਂ ਪਾਰਟੀ ਦੀ 2017 ਦੀਆਂ ਚੋਣਾਂ ਵਿਚ ਸ਼ਰਮਨਾਕ ਹਾਰ ਹੋਈ ਸੀ, ਉਸ ਸਮੇਂ ਕੋਰ ਕਮੇਟੀ ਦੀ ਮੀਟਿੰਗ ਵਿਚ ਉਨ੍ਹਾਂ ਇਸ ਹਾਰ ਲਈ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆਂ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਪਾਸੋਂ ਅਸਤੀਫੇ ਦੀ ਮੰਗ ਕੀਤੀ ਸੀ। ਉਹ ਪਹਿਲਾਂ ਵੀ ਪਾਰਟੀ ਲੀਡਰਸ਼ਿਪ ਨੂੰ ਚਿਤਾਵਨੀ ਦੇ ਚੁੱਕੇ ਸਨ ਪਰ ਉਨ੍ਹਾਂ ਦੀ ਪਰਵਾਹ ਨਹੀਂ ਕੀਤੀ। ਬ੍ਰਹਮਪੁਰਾ ਨੇ ਮੁੜ ਆਪਣੀ ਗੱਲ ਦੁਹਰਾਉਂਦੇ ਹੋਏ ਕਿਹਾ ਕਿ ਜਦੋਂ ਤਕ ਸੁਖਬੀਰ ਤੇ ਮਜੀਠੀਆ ਨੂੰ ਪਾਰਟੀ ਤੋਂ ਲਾਂਭੇ ਨਹੀਂ ਕੀਤਾ ਜਾਂਦਾ ਉਦੋਂ ਤਕ ਉਹ ਪਾਰਟੀ ਦਾ ਹਿੱਸਾ ਨਹੀਂ ਬਣਨਗੇ।