ਅੰਮ੍ਰਿਤਸਰ ਧਮਾਕੇ ਤੋਂ ਬਾਅਦ ਮੰਤਰੀ ਨੇ ਹੁਣੇ ਹੁਣੇ ਕੀਤਾ ਵੱਡਾ ਐਲਾਨ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਸਬੰਧੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਐਗਜੈਕਟਿਵ ਕਮੇਟੀ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 23 ਨਵੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਵ ਮੌਕੇ ਸਾਰਿਆਂ ਨੂੰ ਇਕੱਠੇ ਹੋ ਕੇ ਗੁਰਦੁਆਰਾ ਸਾਹਿਬ 'ਚ ਬੈਠਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਅੰਮ੍ਰਿਤਸਰ ਹਾਦਸੇ ਦੇ ਬਾਰੇ ਕਿਹਾ ਕਿ ਇਹ ਹਾਦਸਾ ਨਿੰਦਣਯੋਗ ਹੈ।

ਮੈਨੂੰ ਬਹੁਤ ਜ਼ਿਆਦਾ ਸ਼ਰਮ ਆ ਰਹੀ ਹੈ ਕਿ ਪੰਜਾਬ 'ਚ ਇਹ ਸਭ ਕੁਝ ਹੋ ਰਿਹਾ ਹੈ। ਪੰਜਾਬ 'ਚ ਹੋਣ ਵਾਲੇ ਸਾਰੇ ਹਮਲੇ ਸਾਡੇ ਗੁਆਂਢੀ ਕਰਵਾ ਰਹੇ ਹਨ ਪਰ ਕਰਨ ਵਾਲੇ ਸਾਡੇ ਲੋਕ ਹਨ। ਅਜਿਹਾ ਕਰਕੇ ਉਹ ਪੰਜਾਬ ਨੂੰ ਕਮਜ਼ੋਰ ਬਣਾਉਣਾ ਚਾਹੁੰਦੇ ਹਨ, ਜੋ ਅਸੀਂ ਹੋਣ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਮੈਨੂੰ ਅਫਸੋਸ ਹੋ ਰਿਹਾ ਹੈ ਕਿ ਸਾਡਾ ਸੂਬਾ ਪਹਿਲਾਂ ਕਿਥੇ ਸੀ ਅਤੇ ਹੁਣ ਕਿਥੇ ਆ ਗਿਆ ਹੈ। ਕਿਸੇ ਵੀ ਬਾਹਰਲੇ ਵਿਅਕਤੀ ਨੂੰ ਕੋਈ ਅਧਿਕਾਰੀ ਨਹੀਂ ਹੈ ਕਿ ਉਹ ਸਾਡੇ ਦੇਸ਼ 'ਚ ਆ ਕੇ ਸਾਡੇ ਲੋਕਾਂ 'ਤੇ ਹਮਲਾ ਕਰੇ। ਉਨ੍ਹਾਂ ਕਿਹਾ ਕਿ ਸਾਡਾ ਸੂਬਾ ਹੁਣ ਸਾਡਾ ਰਿਹਾ ਹੀ ਨਹੀਂ, ਕਿਉਂਕਿ ਸਾਡਾ ਸੂਬਾ ਸਾਰਿਆ ਲਈ ਇਕ ਮਿਸਾਲ ਕਾਇਮ ਕਰਦਾ ਸੀ।