ਮਾਝੇ ਵਿੱਚ ਹੋਇਆ ਵੱਡਾ ਧਮਾਕਾ

Tags

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੇ ਖਾਸਕਰ ਬਾਦਲ ਪਰਿਵਾਰ ਨੂੰ ਵੰਗਾਰਨ ਵਾਲੇ ਮਾਝੇ ਦੇ ਟਕਸਾਲੀ ਲੀਡਰਾਂ ਨੇ ਅੱਜ ਵੱਡਾ ਸ਼ਕਤੀ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਚੋਹਲਾ ਸਾਹਿਬ ਦੇ ਗੁਰਦੁਆਰੇ ਵਿੱਚ ਆਪਣੇ ਹਮਾਇਤੀਆਂ ਨਾਲ ਅਗਲੀ ਰਣਨੀਤੀ ਉਲੀਕਣ ਲਈ ਇਕੱਠ ਕੀਤਾ।

ਦਿਲਚਸਪ ਗੱਲ਼ ਹੈ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਥਾਨਕ ਲੀਡਰਾਂ ਰਾਹੀਂ ਅੜਿੱਕੇ ਡਾਹੁਣ ਦੇ ਬਾਵਜੂਦ ਬ੍ਰਹਮਪੁਰਾ ਵੱਲੋਂ ਵੱਡਾ ਇਕੱਠ ਕੀਤਾ ਗਿਆ। ਇਸ ਦੇ ਨਾਲ ਹੀ ਤੈਅ ਹੋ ਗਿਆ ਹੈ ਕਿ ਅਗਲੇ ਦਿਨਾਂ ਵਿੱਚ ਅਕਾਲੀ ਦਲ ਵਿੱਚ ਵੱਡੇ ਧਮਾਕੇ ਹੋਣ ਜਾ ਰਹੇ ਹਨ। ਯਾਦ ਰਹੇ ਰਣਜੀਤ ਸਿੰਘ ਬ੍ਰਹਮਪੁਰਾ ਖਡੂਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਸੰਸਦ ਮੈਂਬਰ ਵੀ ਹਨ। ਬ੍ਰਹਮਪੁਰਾ ਸਾਂਝੇ ਪੰਜਾਬ ਦੇ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਕਾਰਜਕਾਲ ਵੇਲੇ ਵੀ ਸੁਰਖ਼ੀਆਂ ਵਿੱਚ ਰਹਿ ਚੁੱਕੇ ਹਨ ਤੇ ਉਨ੍ਹਾਂ ਦਾ ਇਲਾਕੇ ਵਿੱਚ ਕਾਫ਼ੀ ਅਸਰ-ਰਸੂਖ਼ ਹੈ।


ਉਧਰ, ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਸਣੇ ਮਾਝੇ ਦੇ ਹੋਰ ਲੀਡਰ ਵੀ ਲੋਕਾਂ ਦੀ ਨਬਜ਼ ਟੋਹ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਮਾਝੇ ਦੇ ਇਹ ਲੀਡਰ ਅਗਲੇ ਦਿਨਾਂ ਵਿੱਚ ਅਕਾਲੀ ਦਲ ਅੱਗੇ ਵੱਡੀ ਵੰਗਾਰ ਖੜ੍ਹੀ ਕਰਨਗੇ।
ਟਕਸਾਲੀ ਅਕਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਜ਼ਿੰਮੇਵਾਰ ਲੋਕਾਂ ’ਤੇ ਡੇਰਾ ਮੁਖੀ ਦੀ ਫਿਲਮ ਪੰਜਾਬ ’ਚ ਰਿਲੀਜ਼ ਕਰਨ ਦਾ ਦਬਾਅ ਪੈ ਰਿਹਾ ਸੀ। ਸੁਖਬੀਰ ਤੇ ਮਜੀਠੀਆ ਨੇ ਜਥੇਦਾਰਾਂ ਨੂੰ ਆਪਣੀ ਕੋਠੀ ਬੁਲਾ ਕੇ ਡੇਰਾ ਮੁਖੀ ਦੀ ਹਮਾਇਤ ਕੀਤੀ ਸੀ। ਉਹ ਡੇਰਾ ਮੁਖੀ ਨੂੰ ਮੁਆਫੀ ਦੇਣ ਲਈ ਜਥੇਦਾਰਾਂ ’ਤੇ ਦਬਾਅ ਪਾ ਰਹੇ ਸਨ।


EmoticonEmoticon