ਕੈਪਟਨ ਸਰਕਾਰ ਲਈ ਨਵੀਂ ਮੁਸੀਬਤ ਖੜ੍ਹੀ

Tags

ਮੀ-ਟੂ' ਵਿਵਾਦ 'ਚ ਫਸੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ 'ਆਪ' ਦੇ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਚੰਨੀ ਵਲੋਂ ਵਿਸ਼ਵਕਰਮਾ ਚੌਕ ਮੋਰਿੰਡਾ ਵਿਖੇ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ 'ਆਪ' ਵਰਕਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 'ਆਪ' ਆਗੂ ਡਾ. ਚਰਨਜੀਤ ਨੇ ਕਿਹਾ ਕਿ ਕੈਬਨਿਟ ਮੰਤਰੀ ਚਰਨਜੀਤ ਚੰਨੀ ਨਾ ਤਾਂ ਦਲਿਤ ਦੇ ਹੱਕਾਂ ਦੀ ਰਾਖੀ ਕਰ ਸਕੇ ਹਨ ਹੈ ਅਤੇ ਨਾ ਹੀ ਹਲਕੇ ਦਾ ਵਿਕਾਸ ਕਰਵਾ ਸਕੇ ਹਨ।

ਸਗੋਂ ਉਨ੍ਹਾਂ ਵਲੋਂ ਔਰਤਾਂ ਖਿਲਾਫ ਅਜਿਹੀਆਂ ਹਰਕਤਾਂ ਮਾੜੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ 'ਆਪ' ਵਰਕਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਕੈਬਨਿਟ ਮੰਤਰੀ ਨੂੰ ਬਰਖਾਸਤ ਕਰਨ ਦੇ ਨਾਲ-ਨਾਲ ਪਰਚਾ ਦਰਜ ਕਰਨ ਦੀ ਮੰਗ ਵੀ ਕੀਤੀ ਹੈ। ਮਹਿਲਾ ਆਈ. ਏ. ਐੱਸ. ਅਧਿਕਾਰੀ ਨੂੰ ਇਤਰਾਜ਼ਯੋਗ ਮੈਸਜ ਭੇਜ ਕੇ ਹਰ ਪਾਸਿਓਂ ਘਿਰੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਹੋ ਸਕੀ ਹੈ। ਕਾਂਗਰਸ ਸੂਤਰਾਂ ਮੁਤਾਬਕ ਚੰਨੀ ਨੇ ਰਾਹੁਲ ਗਾਂਧੀ ਨਾਲ ਮਿਲਣ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਸਕੀ, ਜਿਸ ਤੋਂ ਬਾਅਦ ਚੰਨੀ ਪੰਜਾਬ ਆ ਗਏ।

ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਚੰਨੀ ਨੂੰ ਕੈਬਨਿਟ ਤੋਂ ਬਾਹਰ ਦਾ ਰਸਤਾ ਕਿਸੇ ਵੀ ਸਮੇਂ ਦਿਖਾਇਆ ਜਾ ਸਕਦਾ ਹੈ। ਦੂਜੇ ਪਾਸੇ ਭਾਜਪਾ ਨੇ ਚੰਨੀ ਦੇ ਮਾਮਲੇ 'ਚ ਰਾਹੁਲ ਦੀ ਚੁੱਪੀ ਨੂੰ ਲੈ ਕੇ ਪੋਸਟਰ ਵੀ ਬਣਾ ਦਿੱਤੇ ਹਨ। ਇੰਨਾ ਹੀ ਨਹੀਂ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵੀ ਰਾਹੁਲ ਦੀ ਚੁੱਪੀ ਨੂੰ ਲੈ ਕੇ ਨਿਸ਼ਾਨਾ ਸਾਧ ਰੱਖਿਆ ਹੈ, ਜਿਸ ਕਾਰਨ ਪਾਰਟੀ ਦਾ ਅਕਸ ਖਰਾਬ ਹੋ ਰਿਹਾ ਹੈ। ਜੇਕਰ ਚੰਨੀ ਨੂੰ ਮੰਤਰੀ ਅਹੁਦੇ ਤੋਂ ਹਟਾਇਆ ਜਾਂਦਾ ਹੈ ਤਾਂ ਕਿਸੇ ਦਲਿਤ ਨੂੰ ਹੀ ਮੰਤਰੀ ਬਣਾਇਆ ਜਾ ਸਕਦਾ ਹੈ।