ਖਹਿਰਾ ਲਈ ਨਵਾਂ ਸਿਆਪਾ, ਹੋ ਸਕਦੀ ਜੇਲ੍ਹ

Tags

ਨੈਸ਼ਨਲ ਹਾਈਵੇ ਟੋਲ ਕੰਪਨੀ ਰੂਪਨਗਰ ਨੇ ਹਲਕਾ ਭੁਲੱਥ ਤੋਂ 'ਆਪ' ਦੇ ਮੁਅੱਤਲ ਕੀਤੇ ਗਏ ਵਿਧਾਇਕ ਸੁਖਪਾਲ ਖਹਿਰਾ ਖਿਲਾਫ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਕੰਪਨੀ ਦਾ ਦੋਸ਼ ਹੈ ਕਿ ਸੁਖਪਾਲ ਖਹਿਰਾ ਨੇ ਬੈਰੀਅਰ ਚੁੱਕ ਕੇ ਅਨੇਕਾਂ ਵਾਹਨਾਂ ਨੂੰ ਬਿਨਾਂ ਟੋਲ ਦਿੱਤੇ ਹੀ ਨਿਕਲਵਾ ਦਿੱਤਾ, ਜਿਸ ਨਾਲ ਕੰਪਨੀ ਦਾ ਨੁਕਸਾਨ ਹੋਇਆ ਹੈ। ਐੱਸ. ਐੱਚ. ਓ. ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਵਿਧਾਇਕ ਸੁਖਪਾਲ ਖਹਿਰਾ ਖਿਲਾਫ ਸ਼ਿਕਾਇਤ ਆਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਉੱਧਰ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ 3 ਮਿੰਟ ਤੋਂ ਜ਼ਿਆਦਾ ਕਿਸੇ ਵੀ ਟੋਲ ਪਲਾਜ਼ਾ 'ਤੇ ਵਾਹਨ ਖੜ੍ਹੇ ਨਹੀਂ ਕੀਤੇ ਜਾ ਸਕਦੇ ਹਨ ਜਦਕਿ ਇਥੇ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੋ ਰਹੀ ਹੈ। ਖਹਿਰਾ ਨੇ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਰੋਡ ਟੈਕਸ ਲਿਆ ਜਾਂਦਾ ਹੈ ਫਿਰ ਟੋਲ ਟੈਕਸ ਕਿਉਂ ਦਿੱਤਾ ਜਾਵੇ।