ਸ਼੍ਰੋਮਨੀ ਅਕਾਲੀ ਦਲ ਨੇ ਵੀ ਬੇਅਦਬੀ ਮਾਮਲੇ 'ਚ ਲਾਇਆ ਧਰਨਾ

Tags

ਸਿਆਸੀ ਸੰਕਟ 'ਚ ਘਿਰੇ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਫਿਰ ਪੰਥਕ ਹਥਿਆਰ ਚੁੱਕ ਲਏ ਹਨ। 1984 ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਅਕਾਲੀ ਦਲ ਨੇ ਕਾਂਗਰਸ 'ਤੇ ਸਿੱਖ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਉਂਦਿਆਂ ਅੰਮ੍ਰਿਤਸਰ ਵਿੱਚ ਦੋ ਰੋਜ਼ਾ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਹੈ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਸਿੱਖ ਇਤਿਹਾਸ ਨਾਲ ਛੇੜਛਾੜ ਤੇ ਚੁਰਾਸੀ ਦੁਖਾਂਤ ਪੀੜਤਾਂ ਨੂੰ ਨਿਆਂ ਨਾ ਮਿਲਣ ਦੇ ਮੁੱਦੇ 'ਤੇ ਧਰਨਾ ਸ਼ੁਰੂ ਕਰ ਦਿੱਤਾ ਹੈ।

ਦੋ ਰੋਜ਼ਾ ਧਰਨੇ ਦੇ ਪਹਿਲੇ ਦਿਨ ਅਕਾਲੀ ਲੀਡਰ ਰੋਸ ਪ੍ਰਦਰਸ਼ਨ ਕਰਨਗੇ ਤੇ ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਮੇਟੀ ਮੈਂਬਰਾਂ ਨਾਲ ਇਸੇ ਜਗ੍ਹਾ 'ਤੇ ਧਰਨਾ ਦੇਣਗੇ। ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਖ ਪੰਥ ਕੋਲੋਂ ਮੁਆਫੀ ਮੰਗਣ ਦੀ ਗੱਲ ਕਹੀ ਹੈ। ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਕਿ ਕਾਂਗਰਸ ਸਿੱਖ ਵਿਰੋਧੀ ਹਥਕੰਡੇ ਅਪਣਾ ਕੇ ਪੰਥ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਚੁਰਾਸੀ ਕਤਲੇਆਮ ਦੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਤੇ ਹੁਣ ਪੰਜਾਬ ਦੀ ਕਾਂਗਰਸ ਸਰਕਾਰ ਸਿੱਖ ਇਤਿਹਾਸ ਨਾਲ ਛੇੜਛਾੜ ਕਰ ਰਹੀ ਹੈ ਤਾਂ ਕਿ ਸਿੱਖ ਕੌਮ ਨੂੰ ਖ਼ਤਮ ਕੀਤਾ ਜਾ ਸਕੇ।

ਧਰਨੇ ਤੋਂ ਪਹਿਲਾਂ ਸੁਖਬੀਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕੀਤੀ ਤੇ ਫਿਰ ਪੈਦਲ ਮਾਰਚ ਕਰਦਿਆਂ ਭਾਈ ਗੁਰਦਾਸ ਹਾਲ ਨੇੜੇ ਧਰਨੇ 'ਤੇ ਪੁੱਜੇ। ਅਰਦਾਸ ਦੌਰਾਨ ਭਾਈ ਮਨਜੀਤ ਸਿੰਘ ਵੀ ਹਾਜ਼ਰ ਰਹੇ, ਜਿਸ ਤੋਂ ਸਾਫ ਹੈ ਕਿ ਸੁਖਬੀਰ ਬਾਦਲ ਪਿਛਲੇ ਦਿਨੀਂ ਮਨਜੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਵਿੱਚ ਸਫਲ ਰਹੇ ਹਨ।ਧਰਨੇ ਵਿੱਚ ਬਾਦਲ ਤੋਂ ਇਲਾਵਾ ਬਿਕਰਮ ਮਜੀਠੀਆ ਤੇ ਜਗੀਰ ਕੌਰ ਸਮੇਤ ਕਈ ਅਕਾਲੀ ਲੀਡਰ ਪਹੁੰਚੇ ਹਨ। ਪਿਛਲੇ ਕਈ ਮਹੀਨਿਆਂ ਤੋਂ ਅਕਾਲੀ ਦਲ ਅੰਦਰੂਨੀ ਤੇ ਬਾਹਰੀ ਹਮਲਿਆਂ ਦਾ ਸ਼ਿਕਾਰ ਹੋ ਰਿਹਾ ਹੈ। ਹੁਣ ਡੈਮੇਜ ਕੰਟਰੋਲ ਲਈ ਅਕਾਲੀ ਦਲ ਨੇ ਪੰਥਕ ਮੁੱਦਿਆਂ ਨੂੰ ਮੁੜ ਤੋਂ ਉਭਾਰਨਾ ਸ਼ੁਰੂ ਕਰ ਦਿੱਤਾ ਹੈ।


EmoticonEmoticon