ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੂੰ ਪਾਰਟੀ ਤੋਂ ਸਸਪੈਂਡ ਕੀਤੇ ਜਾਣ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੇ ਕੇਜਰੀਵਾਲ ਨੂੰ ਖਰੀਆਂ-ਖਰੀਆਂ ਸੁਣਾਈਆਂ। ਇਸ ਸਬੰਧੀ ਗੱਲਬਾਤ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿਹਾ ਅਰਵਿੰਦਰ ਕੇਜਰੀਵਾਲ ਦਾ ਰਵੱਈਆਂ ਤਾਨਾਸ਼ਾਹ ਹੈ। ਉਨ੍ਹਾਂ 'ਆਪ' 'ਚੋਂ ਖਹਿਰਾ ਤੇ ਸੰਧੂ ਨੂੰ ਬਰਖਾਸਤ ਕੀਤੇ ਜਾਣ ਸਬੰਧੀ ਬੋਲਦਿਆਂ ਕਿਹਾ ਕਿ 'ਆਪ' ਨੇ ਖਹਿਰਾ ਨੂੰ ਨਹੀਂ ਬਲਕਿ ਪੰਜਾਬੀਆਂ ਨੇ ਕੇਜਰੀਵਾਲ ਨੂੰ ਸਸਪੈਂਡ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਗਿਰਗਿਟ ਵਾਂਗ ਰੰਗ ਬਦਲਦਾ ਹੈ। ਕੇਜਰੀਵਾਲ ਨੂੰ ਪਹਿਲਾਂ ਪੰਜਾਬ ਦੇ ਹਿੱਤ ਪਿਆਰੇ ਹੁੰਦੀ ਸੀ ਪਰ ਹੁਣ ਉਸ ਨੂੰ ਹਰਿਆਣੇ ਦੇ ਹਿੱਤ ਪਿਆਰੇ ਹਨ।ਇਸ ਵਾਰ ਲੋਕ ਸਭਾ ਚੋਣਾਂ 'ਚ ਸੰਗਰੂਰ ਹਲਕਾ ਕਾਫੀ ਸੁਰਖੀਆਂ 'ਚ ਰਹਿਣ ਵਾਲਾ ਹੈ। ਆਮ ਆਦਮੀ ਪਾਰਟੀ 'ਚ ਮਚੇ ਘਮਾਸਾਨ ਨੂੰ ਲੈ ਕੇ ਭਗਵੰਤ ਮਾਨ ਪਹਿਲਾਂ ਹੀ ਸੁਰਖੀਆਂ 'ਚ ਹਨ। ਹੁਣ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਸੰਗਰੂਰ ਤੋਂ ਸੰਸਦੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਅਤੇ ਸੰਗਰੂਰ ਪਾਰਲੀਮੈਂਟ ਹਲਕੇ ਦੇ ਆਗੂਆਂ ਦਾ ਹੁਕਮ ਮੰਨਦਿਆਂ ਉਨ੍ਹਾਂ ਨੇ ਸੰਗਰੂਰ ਹਲਕੇ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ।