ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਹਰਸਿਮਰਤ ਬਾਰੇ ਦੇਖੋ ਕੀ ਬੋਲੇ

Tags

ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਆਪਣੀ ਪਾਰਟੀ ਦਾ ਵਿਸਥਾਰ ਕਰਨ ਲਈ ਨਾਭਾ ਪਹੁੰਚੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਪੰਜਾਬ ਵਿੱਚ ਨਵਾਂ ਫਰੰਟ ਬਣਾਉਣਗੇ, ਜਿਸ ਵਿੱਚ ਪੰਜਾਬ ਹਿਤੈਸ਼ੀ ਲੋਕ ਅਤੇ ਟਕਸਾਲੀ ਆਗੂ ਵੀ ਸ਼ਾਮਲ ਹੋਣਗੇ। ਸ੍ਰੀ ਬੈਂਸ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਲੜੇਗੀ ਅਤੇ ਅਕਾਲੀ ਦਲ ਦੇ ਕਬਜ਼ੇ ਵਿੱਚੋਂ ਸ਼੍ਰੋਮਣੀ ਕਮੇਟੀ ਨੂੰ ਛੁਡਵਾਏਗੀ। ਇਸ ਮੌਕੇ ਮਨਪ੍ਰੀਤ ਸਿੰਘ ਧਾਰੋਕੀ ਨੂੰ ਲੋਕ ਇਨਸਾਫ ਪਾਰਟੀ ਦਾ ਨਾਭਾ ਹਲਕੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਜਿਹਾ ਫਰੰਟ ਤਿਆਰ ਹੋ ਰਿਹਾ ਹੈ, ਜਿਹੜਾ ਪੰਜਾਬ ਦੀ ਡਿੱਗਦੀ ਸਾਖ ਨੂੰ ਮੁੜ ਤੋਂ ਉਪਰ ਚੁੱਕੇਗਾ। ਉਨ੍ਹਾਂ ਕਿਹਾ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਆਮ ਆਦਮੀ ਪਾਰਟੀ ਤੋਂ ਝੂਠ ਦਾ ਪਰਦਾ ਲੋਕਾਂ ਸਾਹਮਣੇ ਉਠ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਨੂੰ ਪਾਰਟੀ ’ਚੋਂ ਕੱਢ ਕੇ ਸੁਨੇਹਾ ਦਿੱਤਾ ਹੈ ਕਿ ਉਨ੍ਹਾਂ ਨੂੰ ਪੰਜਾਬਪ੍ਰਸਤ ਵਿਅਕਤੀਆਂ ਦੀ ਲੋੜ ਨਹੀਂ ਸਗੋਂ ਉਨ੍ਹਾਂ ਨੂੰ ਅਜਿਹੇ ਬੰਦੀ ਚਾਹੀਦੇ ਹਨ, ਜੋ ਉਨ੍ਹਾਂ ਦੇ ਇਸ਼ਾਰਿਆਂ ’ਤੇ ਕੰਮ ਕਰਨ ਵਾਲੇ ਹੋਣ।

ਸ੍ਰੀ ਬੈਂਸ ਨੇ ਅੱਗੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਮਝ ਲੱਗ ਗਈ ਕਿ ਉਹ ਅਕਾਲੀ ਦਲ ਦੇ ਮੈਂਬਰ ਬਾਅਦ ਵਿੱਚ ਹਨ ਅਤੇ ਪਹਿਲਾਂ ਇੱਕ ਸਿੱਖ ਹਨ। ਬਰਗਾੜੀ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਅਕਾਲੀ ਦਲ ਅਤੇ ਕਾਂਗਰਸ ਲੋਕਾਂ ਦੀਆਂ ਭਾਵਨਾਵਾਂ ਦਾ ਘਾਣ ਕਰ ਰਹੀਆਂ ਹਨ। ਨਸ਼ਿਆਂ ਦੇ ਮਾਮਲਿਆਂ ਨੂੰ ਲੈ ਕੇ ਬਣਾਈ ਸਿੱਟ ਵੱਲੋਂ ਪੁਰਾਣੇ ਗਵਾਹਾਂ ਦੀ ਜਗ੍ਹਾ ਮੁਕਰਨ ਵਾਲੇ ਨਵੇਂ ਗਵਾਹ ਖੜ੍ਹੇ ਕੀਤੇ ਜਾ ਰਹੇ ਹਨ ਤਾਂ ਜੋ ਬਾਦਲਾਂ ਦਾ ਵਾਲ ਵੀ ਵਿੰਗਾ ਨਾ ਹੋ ਸਕੇ। ਉਨ੍ਹਾਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ 2019 ਵਿੱਚ ਪਤਾ ਲੱਗਾ ਜਾਣਾ ਹੈ ਕਿ ਉਹ ਕਿਥੇ ਖੜ੍ਹੇ ਹਨ।

ਲੋਕ ਇਨਸਾਫ਼ ਪਾਰਟੀ ਉਸ ਪਾਰਟੀ ਨਾਲ ਸਮਝੌਤਾ ਕਰੇਗੀ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੇ ਹਿਤਾਂ ਦੀ ਗੱਲ ਕਰੇਗੀ। ਇਹ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਨੇ ਆਪਣੀ ਨਾਭਾ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਸੁਖਪਾਲ ਖਹਿਰਾ ਨਾਲ ਖੜ੍ਹੇ ਹਨ। ਅਸੀਂ ਮਿਲ ਕੇ ਜਲਦੀ ਹੀ ਨਵਾਂ ਫਰੰਟ ਬਣਾਵਾਂਗੇ। ਇਸ 'ਚ ਟਕਸਾਲੀ ਆਗੂ ਵੀ ਸ਼ਾਮਲ ਹੋਣਗੇ। ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਚੋਣਾਂ 'ਚ ਹਿੱਸਾ ਲਵੇਗੀ। ਅਕਾਲੀ ਦਲ ਦੇ ਕਬਜ਼ੇ 'ਚੋਂ ਇਸ ਸੰਸਥਾ ਨੂੰ ਅਜ਼ਾਦ ਕਰਵਾਇਆ ਜਾਵੇਗਾ।