ਲੁਧਿਆਣਾ 'ਚ ਕਸ਼ਮੀਰੀ ਨੌਜਵਾਨ ਨੇ ਦਿੱਤੀ ਹਿੰਦੂਸਤਾਨ ਨੂੰ ਉਡਾਉਣ ਦੀ ਧਮਕੀ

Tags

ਕਸ਼ਮੀਰ ਦੇ ਪੁਲਵਾਮਾ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਨਾਲ ਵਿਤਕਰੇ ਤੋਂ ਲੈ ਕੇ ਉਨ੍ਹਾਂ ਉੱਪਰ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਉਣ ਮਗਰੋਂ ਸੁਪਰੀਮ ਕੋਰਟ ਹਰਕਤ ਵਿੱਚ ਆਈ ਹੈ। ਦੇਸ਼ ਦੀ ਸਿਖਰਲੀ ਅਦਾਲਤ ਨੇ ਸਖ਼ਤ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਤੇ 11 ਸੂਬਿਆਂ ਦੀਆਂ ਸਰਕਾਰਾਂ ਨੂੰ ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਪੰਜਾਬ, ਹਰਿਆਣਾ, ਮੇਘਾਲਿਆ, ਪੱਛਮੀ ਬੰਗਾਲ, ਛੱਤੀਸਗੜ੍ਹ, ਮਹਾਰਾਸ਼ਟਰ, ਦਿੱਲੀ ਤੇ ਜੰਮੂ-ਕਸ਼ਮੀਰ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਾਰੇ ਸੂਬੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ। ਇਸ ਦੇ ਨਾਲ ਹੀ ਅਦਾਲਤ ਨੇ ਭੀੜ ਦੀ ਹਿੰਸਾ ਦੇ ਮਾਮਲਿਆਂ ਨੂੰ ਕਾਬੂ ਕਰਨ ਲਈ ਬਣਾਏ ਗਏ ਨੋਡਲ ਅਫ਼ਸਰ ਵੀ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ।

ਅਦਾਲਤ ਨੇ ਕਿਹਾ ਹੈ ਕਿ ਜੇਕਰ ਕਿਧਰੇ ਕਸ਼ਮੀਰੀ ਵਿਦਿਆਰਥੀਆਂ ਨਾਲ ਗ਼ਲਤ ਸਲੂਕ ਹੋ ਰਿਹਾ ਹੈ ਜਾਂ ਮਾਰ-ਕੁੱਟ ਵਰਗੀਆਂ ਘਟਨਾਵਾਂ ਹੋ ਰਹੀਆਂ ਹਨ ਤਾਂ ਉੱਥੇ ਜਲਦ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਈ ਜਾਵੇ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਪੁਲਵਾਮਾ ਵਿੱਚ ਵਾਪਰੇ ਫਿਦਾਈਨ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨਾਂ ਦੀ ਜਾਨ ਜਾਣ ਮਗਰੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਇਹ ਵਿਦਿਆਰਥੀ ਵੱਖ-ਵੱਖ ਸੂਬਿਆਂ ਤੋਂ ਆ ਕੇ ਪੰਜਾਬ ਦੇ ਮੁਹਾਲੀ ਦੇ ਗੁਰਦੁਆਰਿਆਂ ਵਿੱਚ ਜਮ੍ਹਾਂ ਹੋ ਰਹੇ ਹਨ, ਜਿੱਥੋਂ ਸਿੱਖ ਜਥੇਬੰਦੀਆਂ ਉਨ੍ਹਾਂ ਦੇ ਜੰਮੂ ਜਾਂ ਕਸ਼ਮੀਰ ਵਿੱਚ ਭੇਜਣ ਦਾ ਬੰਦੋਬਸਤ ਕਰਨ ਵਿੱਚ ਮਦਦ ਦੇ ਰਹੀਆਂ ਹਨ।

1 comments so far

Ehh kadi sochiya k oh edaaa kion keh rhe hun?
Apne hee desh ch oh kashmir toh bahar safe ni...ohna nu collage chadn lyi majboor hona peyaaa...ja bahar kadd dita ..study halfway chdni payi...ohna nu piyar di lodd aa..piyar naal kuj v joteyaa ja skda...ladayi naal masle hall ni hunde....baki ho skda meri soch galt hove maaf krna


EmoticonEmoticon