ਸਿੱਧੂ ਨੇ ਮਜੀਠੀਆ ਪਰਿਵਾਰ ਦਾ ਰਾਜਨੀਤਕ ਕਰੀਅਰ ਕੀਤਾ ਖ਼ਤਮ

Tags

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠਿਆ ਨੇ ਪ੍ਰੈਸ ਕਾਨਫਰੰਸ ਕਰਕੇ ਇੱਕ-ਦੂਜੇ ਉੱਤੇ ਇਲਜ਼ਾਮ ਲਾਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਦਾਦਾ ਸੁੰਦਰ ਸਿੰਘ ਮਜੀਠੀਆ ਵੱਲੋਂ ਅੰਗਰੇਜ਼ਾਂ ਨਾਲ ਮਿਲ ਕੇ ਸਿੱਖਾਂ ਖ਼ਿਲਾਫ਼ ਕਾਰਵਾਈਆਂ ਕੀਤੀਆਂ, ਜਿਸ ਦੇ ਸਬੂਤ ਉਨ੍ਹਾਂ ਕੋਲ ਹਨ।

ਸਿੱਧੂ ਨੇ ਇਤਿਹਾਸਕਾਰ ਬੀਐਨ ਦੱਤਾ ਦੀ ਕਿਤਾਬ ਦਾ ਹਾਵਾਲਾ ਦਿੰਦਿਆਂ ਕਿਹਾ ਸੁੰਦਰ ਸਿੰਘ ਮਜੀਠੀਆ ਨੇ ਜਲਿਆਂਵਾਲਾ ਬਾਗ ਹਤਿਆਕਾਂਡ ਤੋਂ ਬਾਅਦ ਜਨਰਲ ਡਾਇਰ ਦੀ ਸ਼ਲਾਘਾ ਕੀਤੀ ਅਤੇ ਅੰਗਰੇਜ਼ਾਂ ਨੇ ਬਾਅਦ ਵਿੱਚ ਉਨ੍ਹਾਂ ਨੂੰ 'ਸਰਦਾਰ ਬਹਾਦੁਰ' ਕਹਿ ਕੇ ਨਵਾਜਿਆ ਅਤੇ ਗੋਰਖਪੁਰ ਰਿਆਸਤ ਦਿੱਤੀ।ਸਿੱਧੂ ਨੇ ਕਿਹਾ ਕਿ ਇਸ ਮਾਮਲੇ 'ਚ ਮਜੀਠੀਆ ਦੇਸ ਭਰ ਦੇ ਸਿੱਖਾਂ ਕੋਲੋਂ ਮੁਆਫ਼ੀ ਮੰਗੇ ਨਹੀਂ ਤਾਂ ਅਸੀ ਉਨ੍ਹਾਂ ਨੂੰ ਸਦਨ 'ਚ ਬੋਲਣ ਨਹੀਂ ਦਿਆਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੀ ਅਹੁਦੇ ਤੋਂ ਅਸਤੀਫ਼ਾ ਦੇ ਕੇ ਸਦਨ 'ਚ ਮੁਆਫ਼ੀ ਮੰਗੇ। ਉੱਧਰ ਬਿਕਰਮ ਮਜੀਠੀਆ ਨੇ ਸਿੱਧੂ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਸੁੰਦਰ ਸਿੰਘ ਮਜੀਠੀਆ ਵੱਲੋਂ ਕੀਤੇ ਕਾਰਜਾਂ ਦਾ ਹਵਾਲਾ ਦਿੰਦੀਆਂ ਉਨ੍ਹਾਂ ਨੂੰ ਪੰਥ ਦੀ ਮਹਾਨ ਸਖ਼ਸ਼ੀਅਤ ਕਰਾਰ ਦਿੱਤਾ।