ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤੀ ਫੌਜੀਆਂ ਨੇ ਦਿੱਤਾ ਮੂੰਹ ਤੋੜ ਜਵਾਬ

Tags

ਪਾਕਿਸਤਾਨ ਦੇ ਲੜਾਕੂ ਜਹਾਜ਼ਾਂ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਨੌਸ਼ੇਰਾ ਸੈਕਟਰ 'ਚ ਭਾਰਤੀ ਹਵਾਈ ਖੇਤਰ ਦਾ ਉਲੰਘਣ ਕੀਤਾ। ਓਧਰ ਭਾਰਤ ਨੇ ਜਵਾਬੀ ਕਾਰਵਾਈ ਕਰਦਿਆਂ ਗੋਲਾਬਾਰੀ ਕਰ ਕੇ ਪਾਕਿਸਤਾਨ ਦੇ ਐੱਫ-16 ਲੜਾਕੂ ਜਹਾਜ਼ ਨੂੰ ਤਬਾਹ ਕਰ ਦਿੱਤਾ। ਟੀ. ਵੀ. ਰਿਪੋਰਟ ਮੁਤਾਬਕ ਇਹ ਜਾਣਕਾਰੀ ਸਾਹਮਣੇ ਆਈ ਹੈ। ਇਸ ਜਹਾਜ਼ ਦਾ ਮਲਬਾ ਪਾਕਿਸਤਾਨੀ ਖੇਤਰ ਦੇ ਅੰਦਰ ਲਾਮ ਵੈਲੀ 'ਚ ਡਿੱਗਿਆ ਹੈ। ਪਾਕਿਸਤਾਨ ਦਾ ਇਹ ਲੜਾਕੂ ਜਹਾਜ਼ ਭਾਰਤ ਦੀ ਸਰਹੱਦ ਦੇ 3 ਕਿਲੋਮੀਟਰ ਅੰਦਰ ਤਕ ਦਾਖਲ ਹੋ ਗਿਆ ਸੀ, ਜਿਸ ਨੂੰ ਭਾਰਤ ਨੇ ਤਬਾਹ ਕਰ ਦਿੱਤਾ। ਭਾਰਤ ਵਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਚ ਕੀਤੀ ਗਈ ਏਅਰ ਸਟ੍ਰਾਈਕ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਹੈ। ਬੌਖਲਾਏ ਪਾਕਿਸਤਾਨ ਨੇ ਬੁੱਧਵਾਰ ਨੂੰ ਭਾਰਤੀ ਹਵਾਈ ਖੇਤਰ ਦਾ ਉਲੰਘਣ ਕੀਤਾ। ਭਾਰਤ ਨੇ ਪਾਕਿਸਤਾਨ ਦੀ ਇਸ ਨਾਪਾਕ ਹਰਕਤ ਦਾ ਮੂੰਹ ਤੋੜ ਜਵਾਬ ਦਿੱਤਾ ਹੈ।

ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸੀ. ਆਰ. ਪੀ. ਐੱਫ. ਦੇ ਕਾਫਿਲੇ 'ਤੇ ਵੱਡਾ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਵਿਚ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ। ਇਸ ਹਮਲੇ ਵਿਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਦਾ ਬਦਲਾ ਭਾਰਤ ਹਵਾਈ ਫੌਜ ਨੇ ਠੀਕ 12 ਦਿਨਾਂ ਬਾਅਦ ਯਾਨੀ ਕਿ ਮੰਗਲਵਾਰ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਏਅਰ ਸਟ੍ਰਾਈਕ ਕਰ ਕੇ ਲਿਆ।