ਲਓ ਜੀ ਖਹਿਰਾ ਨੇ ਜੋੜਤੇ ਟਕਸਾਲੀਆਂ ਅੱਗੇ ਹੱਥ

Tags

ਪੰਜਾਬ ਦੀ ਸਿਆਸਤ ਵਿੱਚ ਪ੍ਰਵਾਸੀ ਪੰਜਾਬੀ ਵੱਡੇ ਪੱਧਰ 'ਤੇ ਪ੍ਰਭਾਵਿਤ ਕਰਦੇ ਹਨ। ਸ਼ਾਇਦ ਇਸੇ ਲਈ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪ੍ਰਵਾਸੀ ਭਾਰਤੀਆਂ ਲਈ ਵੱਡਾ ਐਲਾਨ ਕੀਤਾ ਹੈ। ਖਹਿਰਾ ਨੇ ਕਿਹਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਪੰਜ ਟਿਕਟਾਂ ਐਨਆਰਆਈਜ਼ ਨੂੰ ਦੇਣਗੇ।
ਵੀਰਵਾਰ ਨੂੰ ਯੂਕੇ ਦੇ ਪਹਿਲੇ ਓਵਰਸੀਜ਼ ਐੱਨਆਰਆਈ ਢਾਂਚੇ ਦਾ ਐਲਾਨ ਕਰਦਿਆਂ ਸਾਲ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਹੀ ਪਰਵਾਸੀ ਪੰਜਾਬੀਆਂ ਨੂੰ ਟਿਕਟਾਂ ਵੰਡਣ ਦਾ ਸਿਲਸਲਾ ਸ਼ੁਰੂ ਕਰ ਦਿੱਤਾ ਹੈ। ਖਹਿਰਾ ਨੇ ਐੱਨਆਰਆਈਜ਼ ਨੂੰ ਯਕੀਨ ਦਿਵਾਇਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਵਿਧਾਨ ਸਭਾ ਦੀਆਂ ਤਿੰਨ ਤੋਂ ਪੰਜ ਸੀਟਾਂ ਐੱਨਆਰਆਈਜ਼ ਨੂੰ ਦੇ ਕੇ ਉਨ੍ਹਾਂ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ।

ਖਹਿਰਾ ਦਾ ਤਰਕ ਹੈ ਕਿ ਪ੍ਰਵਾਸੀ ਭਾਰਤੀ ਆਪਣੇ ਹਲਕੇ ਦੇ ਮਸਲਿਆਂ ਨੂੰ ਸਮਝਦੇ ਹਨ ਅਤੇ ਸੰਜੀਦਗੀ ਨਾਲ ਉਨ੍ਹਾਂ ਦਾ ਹੱਲ ਵੀ ਕਰ ਸਕਦੇ ਹਨ। ਉਨ੍ਹਾਂ ਯੂਕੇ ਟੀਮ ਦੀ 11 ਮੈਂਬਰੀ ਕਾਰਜਕਾਰਨੀ ਕਮੇਟੀ ਬਣਾਈ ਗਈ ਹੈ ਅਤੇ ਅਜਿਹੀਆਂ ਕਮੇਟੀਆਂ ਪੰਜਾਬੀਆਂ ਦੀ ਵਧੇਰੇ ਵਸੋਂ ਵਾਲੇ ਪੰਜ ਅਹਿਮ ਸ਼ਹਿਰਾਂ ਤੇ ਕਸਬਿਆਂ ਦੀਆਂ ਬਣਾਈਆਂ ਗਈਆਂ ਹਨ।