ਪਾਕਿਸਤਾਨ ਜੇਲ੍ਹ 'ਚ ਬੰਦ ਇਸ ਫੌਜੀ ਦੀ ਨਹੀਂ ਲੈ ਰਿਹਾ ਕੋਈ ਸਾਰ ! ਸਰਕਾਰਾਂ ਹੋਈਆਂ ਬੇਫਿਕਰ ?

Tags

ਪਿਛਲੇ ਦਿਨੀ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਵਿੰਗ ਕਮਾਂਡਰ ਅਭਿਨੰਦਨ ਨੂੰ ਰਿਹਾ ਕਰ ਦਿੱਤਾ ਹੈ। ਜਿਸ ਦੌਰਾਨ ਹੁਣ 1965 ਦੀ ਯੁੱਧ ਬੰਦੀ ਦੌਰਾਨ ਪਾਕਿਸਤਾਨ ‘ਚ ਬੰਦੀ ਬਣਾਏ ਗਏ ਗੁਰਦਾਸਪੁਰ ਦੇ ਪਿੰਡ ਬਰਨਾਲਾ ਦੇ ਰਹਿਣ ਵਾਲੇ ਜਵਾਨ ਸੁਜਾਨ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਉਠਾਈ ਹੈ।ਇਸ ਮਾਮਲੇ ਸਬੰਧੀ ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਉਹ ਸੁਜਾਨ ਸਿੰਘ ਨੂੰ ਵੀ ਰਿਹਾਅ ਕਰਵਾਉਣ।

ਦੱਸ ਦੇਈਏ ਕਿ ਸੁਜਾਨ ਸਿੰਘ ਪਿਛਲੇ 55 ਸਾਲਾਂ ਤੋਂ ਪਾਕਿ ਜ਼ੇਲ੍ਹ ‘ਚ ਬੰਦ ਹੈ।ਪਰਿਵਾਰਿਕ ਮੈਬਰਾਂ ਅਨੁਸਾਰ ਸੁਜਾਨ ਸਿੰਘ 1957 ਨੂੰ ਭਾਰਤੀ ਫੌਜ ਦੀ 14 ਫੀਲਡ ਰੈਜ਼ੀਮੈਂਟ ‘ਚ ਭਰਤੀ ਹੋਇਆ ਸੀ ਤੇ 1965 ‘ਚ ਭਾਰਤ-ਪਾਕਿ ਦੀ ਜੰਗ ‘ਚ ਸੁਜਾਨ ਸਿੰਘ ਛੰਬ ਜੋੜੀਆਂ ਦੇ ਦੇਬਾ ਬਟਾਲਾ ਸੈਕਟਰ ‘ਚ ਪਾਕਿ ਫੌਜ ਵੱਲੋਂ ਬੰਦੀ ਬਣਾ ਲਿਆ ਗਿਆ ਸੀ। ਯੁੱਧ ਖਤਮ ਹੋਣ ਦੇ ਐਲਾਨ ਤੋਂ ਬਾਅਦ ਉਹ ਵਾਪਸ ਨਹੀਂ ਆਇਆ। ਜਵਾਨ ਸੁਜਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਨੂੰ ਮੰਗ ਕੀਤੀ ਹੈ ਕਿ ਜੇਕਰ ਵਿੰਗ ਕਮਾਂਡਰ ਅਭਿਨੰਦਨ ਪਾਕਿਸਤਾਨ ਤੋਂ 2 ਦਿਨ ਵਾਪਸ ਆ ਸਕਦਾ ਹੈ ਤਾਂ ਭਾਰਤ ਸਰਕਾਰ ਕੋਈ ਸਖਤ ਕਦਮ ਚੁੱਕ ਕੇ ਸੁਜਾਨ ਸਿੰਘ ਨੂੰ ਵੀ ਰਿਹਾਅ ਕਰਵਾਏ।