ਭਗਵੰਤ ਮਾਨ ਨੇ ਅੱਗ ਦੀ ਲਪੇਟ 'ਚ ਆਏ ਘਰ ਚੋਂ ਸੁਰੱਖਿਅਤ ਕੱਢ ਲਿਆਂਦੇ ਬੱਚੇ

Tags

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਖੇਤਾਂ ਵਿਚ ਲੱਗੀ ਅੱਗ ਬੁਝਾਉਣ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਭਗਵੰਤ ਹੱਥ ਵਿਚ ਦਰਖਤ ਦੀ ਟਾਹਣੀ ਫੜ੍ਹੀ ਅੱਗ ਬੁਝਾਉਣ ਵਿਚ ਮਦਦ ਕਰ ਰਹੇ ਹਨ। ਬਾਅਦ ਵਿਚ ਇਸ ਵੀਡੀਓ ਨੂੰ ਭਗਵੰਤ ਮਾਨ ਨੇ ਆਪਣੇ ਫੇਸਬੁਕ ਪੇਜ ਉਤੇ ਸਾਂਝਾ ਕੀਤਾ ਹੈ। ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ 'ਤੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਲਹਿਰਾਗਾਗਾ ਦੇ ਅਨਦਾਣਾ ਪਿੰਡ ਦੇ ਖੇਤਾਂ ਵਿਚ ਬਣੇ ਘਰ ਵਿੱਚੋਂ ਦੋ ਬੱਚੇ ਅਤੇ ਉਨ੍ਹਾਂ ਦੀ ਮਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਪਿੰਡ ਵਾਸੀਆਂ ਅਤੇ ਵਲੰਟੀਅਰਾਂ ਦੇ ਸਹਿਯੋਗ ਨਾਲ ਅੱਗ 'ਤੇ ਵੀ ਕਾਬੂ ਪਾ ਲਿਆ ਗਿਆ। ਹਾਲਾਂਕਿ, ਤੇਜ਼ ਹਵਾਵਾਂ ਵਗ ਰਹੀਆਂ ਸਨ ਤੇ ਅੱਗ ਤੇਜ਼ੀ ਨਾਲ ਫੈਲ ਰਹੀ ਸੀ, ਪਰ ਸਮਾਂ ਰਹਿੰਦੇ ਅੱਗ ਬੁਝਾ ਲਈ ਗਈ।