ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਪਾੜਾ ਘਟਣ ਦੀ ਬਜਾਏ ਵੱਧ ਗਿਆ ਹੈ। 20 ਦਿਨ ਹੋ ਗਏ ਹਨ, ਨਵਜੋਤ ਸਿੱਧੂ ਨੇ ਆਪਣਾ ਨਵਾਂ ਵਿਭਾਗ ਨਹੀਂ ਸੰਭਾਲਿਆ। ਇੱਧਰ, ਸਿੱਧੂ ਦੇ ਪੁਰਾਣੇ ਵਿਭਾਗ ਦੇ ਬਾਹਰੋਂ ਉਨ੍ਹਾਂ ਦੀ ਨੇਮ ਪਲੇਟ ਵੀ ਬਦਲਵਾ ਦਿੱਤੀ ਗਈ ਹੈ।ਨਸ਼ਿਆਂ ਦੇ ਮੁੱਦੇ 'ਤੇ ਇਕ ਸਲਾਹਕਾਰੀ ਗਰੁੱਪ ਬਣਾਇਆ ਗਿਆ ਸੀ,
ਜਿਸ ਦੇ ਮੁਖੀ ਕੈਪਟਨ ਖੁਦ ਹਨ ਅਤੇ ਇਸ ਗਰੁੱਪ 'ਚ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ, ਬਲਬੀਰ ਸਿੱਧੂ, ਵਿਜੇ ਇੰਦਰ ਸਿੰਗਲਾ ਅਤੇ ਡੀ. ਜੀ. ਪੀ. ਦਿਨਕਰ ਗੁਪਤਾ ਵੀ ਸ਼ਾਮਲ ਹਨ। ਕੈਪਟਨ ਵਲੋਂ ਕੀਤੀ ਜਾ ਰਹੀ ਮੀਟਿੰਗ 'ਚ ਐੱਸ. ਟੀ. ਐੱਫ. ਦੇ ਮੁਖੀ ਵੀ ਮੌਜੂਦ ਹਨ। ਮੀਟਿੰਗ ਦੌਰਾਨ ਕੈਪਟਨ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਲਈ ਪੰਜਾਬ ਵਾਸੀਆਂ ਤੋਂ ਵੀ ਸਹਿਯੋਗ ਮੰਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਸਾਨੂੰ ਸਭ ਨੂੰ ਇਕੱਠੇ ਹੋ ਕੇ ਕੰਮ ਕਰਨਾ ਪਵੇਗਾ ਅਤੇ ਅਸੀਂ ਇਸ ਅੰਦੋਲਨ 'ਚ ਜ਼ਰੂਰ ਜਿੱਤ ਹਾਸਲ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ 'ਚੋਂ ਬਾਹਰ ਕੱਢਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।