ਰਾਮ ਰਹੀਮ ਦੇ ਬਾਹਰ ਆਉਣ ਬਾਰੇ ਖੁੱਲ੍ਹੇ ਵੱਡੇ ਭੇਦ

Tags

ਬਲਾਤਕਾਰ ਦੇ ਦੋਸ਼ ਵਿਚ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਛੇਤੀ ਹੀ ਜ਼ਮਾਨਤ ਮਿਲ ਸਕਦੀ ਹੈ। ਹਰਿਆਣਾ ਦੇ ਜੇਲ੍ਹ ਮੰਤਰੀ ਨੇ ਆਖਿਆ ਹੈ ਕਿ ਰਾਮ ਰਹੀਮ ਦਾ ਰਿਕਾਰਡ ਚੰਗਾ ਰਿਹਾ ਹੈ ਤੇ ਉਸ ਨੂੰ ਜ਼ਮਾਨਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਬੜਾ ਬੀਬਾ ਬੰਦਾ ਬਣਦੇ ਜੇਲ੍ਹ ਵਿਚ ਦਿਨ ਕੱਟ ਰਿਹਾ ਹੈ। ਜੇਲ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਰਿਪੋਰਟ ਭੇਜ ਦਿੱਤੀ ਹੈ। ਮਨੁੱਖੀ ਅਧਿਕਾਰ ਇੰਟਰਨੈਸ਼ਨਲ ਵਿੰਗ ਨੇ ਕਿਹਾ ਕਿ ਜੇ ਹਰਿਆਣਾ ਸਰਕਾਰ ਪੈਰੋਲ ਨੂੰ ਮਨਜ਼ੂਰ ਕਰਦੀ ਹੈ ਤਾਂ ਉਹ ਹਾਈਕੋਰਟ ਵਿੱਚ ਚੁਣੌਤੀ ਦੇਵੇਗੀ। ਸੰਗਠਨ ਨੇ ਕਿਹਾ ਹੈ ਕਿ ਹਰਿਆਣਾ ਦੀ ਖੱਟਰ ਸਰਕਾਰ ਨੂੰ ਪੈਰੋਲ ਦੀ ਜਾਂਚ ਨੂੰ ਅਗਾਂਹ ਲੈ ਕੇ ਜਾਣ ਦੀ ਬਜਾਏ ਤੁਰੰਤ ਇਸ ਨੂੰ ਰੱਦ ਕਰ ਦੇਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਰਾਮ ਰਹੀਮ ਦੇ ਕਈ ਕੇਸ ਹਾਲੇ ਵੀ ਪੈਂਡਿੰਗ ਪਏ ਹਨ, ਜੇ ਉਹ ਬਾਹਰ ਆਉਂਦਾ ਹੈ ਤਾਂ ਉਸ ਨਾਲ ਗਵਾਹਾਂ ਨੂੰ ਖ਼ਤਰਾ ਹੋ ਸਕਦਾ ਹੈ। ਉਧਰ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਆਖਿਆ ਹੈ ਕਿ ਜ਼ਮਾਨਤ ਮੰਗਣਾ ਉਸ ਦਾ ਅਧਿਕਾਰ ਹੈ ਤੇ ਨਿਯਮਾਂ ਮੁਤਾਬਕ ਮਿਲੇਗੀ। ਦੱਸ ਦੇਈਏ ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਦਾ ਕਹਿਣਾ ਹੈ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਜਾਵੇਗੀ। ਪੰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਸਾ ਤੋਂ ਰਿਪੋਰਟ ਆਉਣ ਦਾ ਇੰਤਜ਼ਾਰ ਹੈ, ਜਦ ਉਹ ਰਿਪੋਰਟ ਆ ਜਾਵੇਗੀ, ਉਹ ਰਾਮ ਰਹੀਮ ਨੂੰ ਪੈਰੋਲ ਦੇ ਦੇਣਗੇ।

ਉਨ੍ਹਾਂ ਕਿਹਾ ਕਿ ਇਹ ਕਾਨੂੰਨੀ ਹੱਕ ਹੈ ਤੇ ਫਾਂਸੀ ਦੀ ਸਜਾ ਵਾਲੇ ਦੋਸ਼ੀ ਨੂੰ ਵੀ ਜ਼ਮਾਨਤ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨ ਮੁਤਾਬਕ ਚੱਲਦੀ ਹੈ, ਜੇ ਕਾਨੂੰਨ ਇਜਾਜ਼ਤ ਦੇਵੇਗਾ ਤਾਂ ਜ਼ਮਾਨਤ ਮਿਲੇਗੀ। ਸਰਕਾਰ ਦੇ ਸੰਕੇਤ ਤੋਂ ਸਾਫ ਹੈ ਕਿ ਰਾਮ ਰਹੀਮ ਛੇਤੀ ਹੀ ਬਾਹਰ ਆਵੇਗਾ। ਦੱਸ ਦਈਏ ਕਿ ਰਾਮ ਰਹੀਮ ਨੇ ਬੀਤੇ ਦਿਨ ਖੇਤੀ ਕਰਨ ਲਈ ਜ਼ਮਾਨਤ ਮੰਗੀ ਸੀ। ਹੁਣ ਸਰਕਾਰ ਦੇ ਰਵੱਈਏ ਤੋਂ ਜਾਪ ਰਿਹਾ ਹੈ ਕਿ ਉਸ ਦਾ ਜੇਲ੍ਹ ਵਿਚੋਂ ਬਾਹਰ ਆਉਣਾ ਤੈਅ ਹੈ।