ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਦਾ ਮਹਿਕਮਾ ਵਾਪਸ ਲੈ ਲਿਆ ਹੈ।ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿਸ ‘ਚ ਸਿੱਧੂ ਗਾਇਬ ਰਹੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਨਵਜੋਤ ਸਿੰਘ ਸਿੱਧੂ ਦਾ ਮਹਿਕਮਾ ਵਾਪਸ ਲੈਣ ਲਈ ਲਿਖਿਆ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਨਵਜੋਤ ਸਿੰਘ ਸਿੱਧੂ ਦਾ ਮਹਿਕਮਾ ਵਾਪਸ ਲੈਣ ਲਈ ਲਿਖਿਆ ਹੈ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਥਾਨਕ ਸਰਕਾਰਾਂ ਦਾ ਮਹਿਕਮਾ ਫਿਲਹਾਲ ਮੁੱਖ ਮੰਤਰੀ ਆਪਣੇ ਕੋਲ ਰੱਖਣਗੇ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਟੂਰਿਜ਼ਮ ਅਤੇ ਕਲਚਰਲ ਅਫੇਅਰਜ਼ ਮਿਨਸਟਰ ਬਣੇ ਰਹਿਣਗੇ। ਉਹਨਾਂ ਤੋਂ ਸਿਰਫ ਸਥਾਨਕ ਸਰਕਾਰਾਂ ਬਾਰੇ ਵਿਭਾਗ ਵਾਪਸ ਲਿਆ ਗਿਆ ਹੈ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਮੀਟਿੰਗ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 30 ਮਈ ਨੂੰ ਮੁੱਖ ਮੰਤਰੀ ਵਲੋਂ ਬੁਲਾਈ ਗਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ‘ਚ ਸਿੱਧੂ ਸ਼ਾਮਲ ਨਹੀਂ ਹੋਏ ਸਨ, ਜਿਸ ਤੋਂ ਬਾਅਦ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਦਾਅਵਾ ਕੀਤਾ ਸੀ ਕਿ ਉਸ ਮੀਟਿੰਗ ‘ਚ ਸਿੱਧੂ ਨੂੰ ਬੁਲਾਇਆ ਹੀ ਨਹੀਂ ਗਿਆ ਸੀ, ਜਿਸ ਨੂੰ ਮੁੱਖ ਮੰਤਰੀ ਨੇ ਬੜੀ ਗੰਭੀਰਤਾ ਨਾਲ ਲਿਆ ਸੀ।