ਦਿਨੋਂ ਦਿਨ ਧਰਤੀ ਹੇਠਲੇ ਪਾਣੀ ਦੀ ਘਟ ਰਹੀ ਮਾਤਰਾ ਨੇ ਜਿੱਥੇ ਪੰਜਾਬ ਅੰਦਰ ਪਾਣੀ ਦਾ ਸੰਕਟ ਖੜ੍ਹਾ ਕਰ ਦਿੱਤਾ, ਉੱਥੇ ਹੀ ਅੱਜ ਇਸ ਪਾਣੀ ਨੂੰ ਬਚਾਉਣ ਲਈ ਕਈ ਤਰ੍ਹਾਂ ਦੇ ਪ੍ਰੋਜੈਕਟ ਤਿਆਰ ਹੋ ਰਹੇ ਹਨ ਅਤੇ ਲਕਾਂ ਵਿੱਚ ਪਾਣੀ ਪ੍ਰਤੀ ਜਾਗਰੂਕਤਾ ਮਹਿਸੂਸ ਹੋਣ ਲੱਗੀ ਹੈ। ਇਸ ਲੋੜ ਨੂੰ ਚੰਗੀ ਤਰ੍ਹਾਂ ਮਹਿਸੂਸ ਕੀਤਾ ਹੈ ਮੋਗਾ ਜ਼ਿਲ੍ਹਾ ਦੇ ਪਿੰਡ ਰਣਸੀਂਹ ਕਲਾਂ ਦੇ ਲੋਕਾਂ ਨੇ। ਪਾਣੀ ਬਚਾਉਣ ਲਈ ਪਿੰਡ ਦੇ ਲੋਕਾਂ ਨੇ 51 ਮੈਂਬਰੀ ਕਮੇਟੀ ਬਣਾ ਕੇ ਪਿੰਡ ਦੇ ਪਾਣੀ ਸੰਭਾਲ ਲਈ ਹੰਭਲਾ ਮਾਰਨਾ ਸ਼ੁਰੂ ਕਰ ਦਿੱਤਾ ਹੈ। ਪਿੰਡ ਵਾਸੀਆਂ ਨੇ ਨੌਜਵਾਨ ਸਰਪੰਚ ਦੀ ਅਗਵਾਈ ਹੇਠ ਪਿੰਡ ਦੀ ਚਾਰ ਏਕੜ ਜ਼ਮੀਨ ਵਿੱਚ ਮੀਂਹ ਦੇ ਪਾਣੀ ਨੂੰ ਸੰਭਾਲਣ ਲਈ ਜਲਗਾਹ ਦਾ ਨਿਰਮਾਣ ਕਰਵਾ ਰਹੇ ਨੇ।
ਇਸ ਜਲਗਾਹ ਦਾ 80 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਬਾਰੇ ਪਿੰਡ ਦੇ ਨੌਜਵਾਨ ਸਰਪੰਚ ਪਰੀਤਇੰਦਰ ਪਾਲ ਸਿੰਘ ਮਿੰਟੂ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਉਹ 2010 ਵਿੱਚ ਕੈਨੇਡਾ ਗਏ ਸਨ ਅਤੇ ਉਨ੍ਹਾਂ ਨੂੰ ਉੱਥੋਂ ਹੀ ਇਸ ਪ੍ਰੋਜੈਕਟ ਲਈ ਪ੍ਰੇਰਨਾ ਮਿਲੀ। ਉਨ੍ਹਾਂ ਦੱਸਿਆ ਕਿ ਕੈਨੇਡਾ ਅਤੇ ਆਸਟ੍ਰੇਲੀਆ ਅਜਿਹੇ ਦੇਸ਼ ਹਨ ਜੋ ਧਰਤੀ ਹੇਠਲਾ ਪਾਣੀ ਬਿਲਕੁਲ ਵੀ ਵਰਤੋਂ ਵਿੱਚ ਨਹੀਂ ਲਿਆਉਂਦੇ ਬਲਕਿ ਨਦੀਆਂ ਅਤੇ ਮੀਂਹ ਦਾ ਪਾਣੀ ਹੀ ਪ੍ਰਯੋਗ ਕਰਦੇ ਹਨ।