ਨਵਜੋਤ ਸਿੱਧੂ ਦੇ ਵਿਰੋਧੀਆਂ ਨੂੰ ਫਿਰ ਛਿੜੀ ਕੰਬਣੀ, ਸਿਆਸਤ ਵਿੱਚ ਸਿੱਧੂ ਨੇ ਲਿਆ ਵੱਡਾ ਫੈਸਲਾ

Tags

ਪੰਜਾਬ ਕੈਬਨਿਟ ਵਿਚ ਵਿਭਾਗ ਬਦਲੇ ਜਾਣ ਬਾਅਦ ਨਰਾਜ਼ਗੀ ਵਿਚ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਅੱਜ ਕੱਲ੍ਹ ਅੰਮ੍ਰਿਤਸਰ ਵਿਖੇ ਆਪਣੇ ਘਰ ਵਿਚ ਆਪਣੇ ਸਮਰਥਕਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਮੁਲਾਕਾਤ ਦੌਰਾਨ ਸਿੱਧੂ ਨੇ ਕਿਹਾ ਕਿ ਉਹ ਆਪਣੇ ਹਲਕੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਘਰ–ਘਰ ਜਾਣਗੇ। ਸਿੱਧੂ ਦੇ ਵਿਸ਼ਵਾਸਯੋਗ ਅਤੇ ਇਕ ਕੌਂਸਲਰ ਦੇ ਬੇਟੇ ਮਿੱਠੂ ਮਦਾਨ ਨੇ ਕਿਹਾ ਕਿ ਸਿੱਧੂ ਨੇ ਵਰਕਰਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਚੋਣ ਹਲਕੇ ਵਿਚ ਘਰ–ਘਰ ਜਾਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਸਦੇ ਬਾਅਦ ਉਹ ਖੁਦ ਵੀ ਅਜਿਹਾ ਹੀ ਕਰਨੇ।

ਮਦਾਨ ਨੇ ਦੱਸਿਆ ਕਿ ਸਿੱਧੂ ਨੇ ਵਰਕਰਾਂ ਨੂੰ ਕਿਹਾ ਕਿ ਉਹ ਅਗਲੇ ਛੇ ਮਹੀਨੇ ਤੱਕ ਆਪਣੇ ਚੋਣ ਖੇਤਰ ਵਿਚ ਮੌਜੂਦ ਰਹਿਣਗੇ। ਕੌਂਸਲਰ ਮੋਨਿਕਾ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਵਿਚ ਇਹ ਸਪੱਸ਼ਟ ਹੋਇਆ ਕਿ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਨਾ ਕਿ ਪਾਰਟੀ ਤੋਂ। ਉਨ੍ਹਾਂ ਮੀਟਿੰਗ ਦੌਰਾਨ ਸਾਰੇ ਲੋਕਾਂ ਨੂੰ ਪਾਰਟੀ ਲਈ ਸਖਤ ਮਿਹਨਤ ਲਈ ਉਤਸ਼ਾਹਿਤ ਕੀਤਾ। ਸਥਾਨਕ ਆਗੂ ਅਨੁਸਾਰ ਕਾਂਗਰਸ ਵਿਧਾਇਕ ਨੇ ਕਿਹਾ ਕਿ ਭਵਿੱਖ ਵਿਚ ਵੀ ਉਨ੍ਹਾਂ ਦਾ ਪਾਰਟੀ ਛੱਡਣ ਦਾ ਕੋਈ ਇਰਾਦਾ ਨਹੀਂ ਹੈ।

ਇਕ ਹੋਰ ਕੌਂਸਲਰ ਦਮਨਦੀਪ ਸਿੰਘ ਉਪਲ ਨੇ ਦੱਸਿਆ ਕਿ ਸੁਸਾਇਟੀਆਂ ਨੂੰ ਵਿਕਾਸ ਕੰਮ ਲਈ 20 ਲੱਖ ਰੁਪਏ ਦੇ ਚੈਕ ਵੰਡੇ ਗਏ। ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਫੋਨ ਕਰਕੇ ਨਿਰਦੇਸ਼ ਦਿੱਤੇ ਕਿ ਉਨ੍ਹਾਂ ਦੇ ਚੋਣ ਹਲਕੇ ਵਿਚ ਕੰਮਕਾਜ ਸਮੇਂ ਸਿਰ ਪੂਰੇ ਕੀਤੇ ਜਾਣੇ ਚਾਹੀਦੇ ਹਨ।