ਕੈਪਟਨ ਨੇ ਨਵਜੋਤ ਸਿੱਧੂ ਕਰ ਦਿੱਤਾ ਆਉਟ, ਹੁਣ ਦੇਖੋ ਕਿੱਧਰ ਜਾਏਗਾ ਸਿੱਧੂ

Tags

ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਮਨਜੂਰ ਕਰ ਲਿਆ ਹੈ ਤੇ ਹੁਣ ਰਾਜਪਾਲ ਨੂੰ ਮਨਜ਼ੂਰੀ ਲਈ ਭੇਜਿਆ ਜਾ ਰਿਹਾ ਹੈ ਸਿੱਧੂ ਵਲੋਂ ਪਿਛਲੇ ਦਿਨੀ ਆਪਣਾ ਅਸਤੀਫਾ ਮੁਖ ਮੰਤਰੀ ਨੂੰ ਭੇਜਿਆ ਗਿਆ ਸੀ ਤੇ ਮੁਖ ਮੰਤਰੀ ਨੇ ਅੱਜ ਸਿੱਧੂ ਦਾ ਅਸਤੀਫਾ ਮਨਜੂਰ ਕਰ ਲਿਆ ਹੈ ਹਾਲਾਂਕਿ ਸਿੱਧੂ ਨੇ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਇਕ ਮਹੀਨਾ ਪਹਿਲਾ ਭੇਜ ਦਿੱਤਾ ਹੈ ਤੇ ਮੁਖ ਮੰਤਰੀ ਨੂੰ 24 ਜੁਲਾਈ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਬੈਠਕ ਤੋਂ ਪਹਿਲਾ ਹੀ ਸਿੱਧੂ ਦਾ ਅਸਤੀਫਾ ਮਨਜੂਰ ਕਰ ਲਿਆ ਗਿਆ ਹੈ ਇਸ ਨਾਲ ਸਿੱਧੂ ਦੇ ਅਸਤੀਫੇ ਨੂੰ ਲੈ ਕੇ ਚਾਲ ਰਿਹਾ ਵਿਵਾਦ ਅੱਜ ਖ਼ਤਮ ਹੋ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਸਿੰਘ ਨੇ ਫਿਰ ਸਾਬਿਤ ਕਰ ਦਿੱਤਾ ਹੈ ਕੇ ਉਹ ਅਸਲ ਵਿਚ ਕੈਪਟਨ ਹੈ ਕੈਪਟਨ ਵਲੋਂ ਅਸਤੀਫਾ ਮਨਜੂਰ ਕਾਰਨ ਲਈ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਾਦਨੋਰ ਨੂੰ ਭੇਜ ਦਿੱਤਾ ਹੈ ਸਿੱਧੂ ਦੇ ਅਸਤੀਫੇ ਨਾਲ ਓਹਨਾ ਦੀ ਜਗ੍ਹਾ ਨਵੇਂ ਮੰਤਰੀ ਲਈ ਦੌੜ ਸ਼ੁਰੂ ਹੋ ਗਈ ਹੈ ਸਿੱਧੂ ਦੇ ਅਸਤੀਫੇ ਤੋਂ ਬਾਅਦ ਹੁਣ ਨਵਾਂ ਮੰਤਰੀ ਕਿਸ ਨੂੰ ਲਿਆ ਜਾਵੇਗਾ ਮੰਨਿਆ ਜਾ ਰਿਹਾ। ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜਪਾਲ ਨੂੰ ਸਿੱਧੂ ਦਾ ਅਸਤੀਫਾ ਭੇਜਿਆ ਗਿਆ ਸੀ।

ਫਿਲਹਾਲ ਮੁੱਖ ਮੰਤਰੀ ਨੇ ਝੋਨੇ ਦੇ ਸੀਜ਼ਨ ਦੇ ਚੱਲਦਿਆਂ ਬਿਜਲੀ ਮਹਿਕਮਾ ਆਪਣੇ ਕੋਲ ਹੀ ਰੱਖਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਦਿਆਂ ਇਸ ਨੂੰ ਰਾਜਪਾਲ ਕੋਲ ਮਨਜ਼ੂਰੀ ਤੇ ਹੋਰ ਜ਼ਰੂਰੀ ਕਾਰਵਾਈ ਲਈ ਭੇਜਿਆ ਸੀ। ਦੱਸ ਦਈਏ ਕਿ ਪਿਛਲੇ ਦਿਨੀਂ ਸਿੱਧੂ ਨੇ ਆਪਣੇ ਅਸਤੀਫ਼ੇ ਬਾਰੇ ਟਵਿਟਰ ਉਤੇ ਜਾਣਕਾਰੀ ਦਿੱਤੀ ਸੀ। ਸਿੱਧੂ ਨੇ ਟਵਿਟਰ ਉਤੇ ਆਪਣਾ ਅਸਤੀਫ਼ਾ ਸਾਂਝਾ ਕਰਦਿਆਂ ਦੱਸਿਆ ਸੀ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਮਹੀਨਾ ਪਹਿਲਾਂ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ।

ਪੰਜਾਬ ਵਜ਼ਾਰਤ ਵਿੱਚੋਂ ਅਸਤੀਫ਼ੇ ਦੇ ਐਲਾਨ ਮਗਰੋਂ ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਅਧਿਕਾਰਤ ਤੌਰ 'ਤੇ ਮੁੱਖ ਮੰਤਰੀ ਨੂੰ ਭੇਜ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸਿੱਧੂ ਨੇ ਐਤਵਾਰ ਨੂੰ ਪੰਜਾਬ ਵਜ਼ਾਰਤ ਤੋਂ ਆਪਣੇ ਅਸਤੀਫ਼ੇ ਦਾ ਖੁਲਾਸਾ ਕੀਤਾ ਸੀ। ਅਸਤੀਫ਼ਾ ਰਾਹੁਲ ਗਾਂਧੀ ਨੂੰ ਸੰਬੋਧਨ ਕੀਤਾ ਹੋਣ ਕਰਕੇ ਸਿੱਧੂ ਦੇ ਕਈ ਸਾਥੀ ਕਾਂਗਰਸੀ ਲੀਡਰਾਂ ਨੇ ਉਨ੍ਹਾਂ ਦੀ ਅਲੋਚਨਾ ਕੀਤੀ ਸੀ। ਬਾਅਦ ਵਿਚ ਉਨ੍ਹਾਂ ਅਸਤੀਫਾ ਕੈਪਟਨ ਨੂੰ ਵੀ ਭੇਜ ਦਿੱਤਾ ਸੀ। ਦੱਸ ਦਈਏ ਕਿ ਸਿੱਧੂ ਆਪਣਾ ਮੰਤਰਾਲਾ ਬਦਲਣ ਕਾਰਨ ਨਰਾਜ਼ ਸਨ ਤੇ ਉਨ੍ਹਾਂ ਨੇ ਬਿਜਲੀ ਮੰਤਰਾਲਾ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਸੀ।