ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਪਣਾ ਵਿਭਾਗ ਬਦਲਣ ਤੋਂ ਨਾਰਾਜ਼ ਸਨ। ਸਿੱਧੂ ਨੇ ਅੱਜ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਪਤਾ ਲੱਗਾ ਹੈ ਕਿ ਸਿੱਧੂ ਨੇ ਆਪਣਾ ਵਿਭਾਗ ਬਦਲੇ ਜਾਣ ਤੋਂ ਚਾਰ ਦਿਨ ਬਾਅਦ 10 ਜੂਨ ਨੂੰ ਹੀ ਅਸਤੀਫ਼ਾ ਦੇ ਦਿੱਤਾ ਸੀ ਪਰ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਦੱਸ ਦਈਏ ਕਿ ਕੈਪਟਨ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਖੋਹ ਕੇ ਬਿਜਲੀ ਮੰਤਰਾਲਾ ਦਿੱਤਾ ਸੀ।
ਪੰਜਾਬ ਵਿਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਤੇ ਇਸ ਸਮੇਂ ਬਿਜਲੀ ਮੰਤਰਾਲੇ ਨੂੰ ਲਾਵਾਰਸ ਛੱਡਣ ਉਤੇ ਵੱਡੇ ਸਵਾਲ ਉੱਠ ਰਹੇ ਸਨ ਪਰ ਸਿੱਧੂ ਵੱਲੋਂ ਆਪਣੀ ਸਰਕਾਰ ਨੂੰ ਆਪਣੇ ਅਸਤੀਫ਼ੇ ਬਾਰੇ ਕੋਈ ਵੀ ਜਾਣਕਾਰੀ ਦੇਣ ਦੀ ਥਾਂ ਸਿੱਧੀ ਹਾਈਕਮਾਂਡ ਤੱਕ ਪਹੁੰਚ ਕਰਨ ਉਤੇ ਚਰਚਾ ਛਿੜ ਗਈ ਹੈ।ਸਿੱਧੂ ਨੇ ਇਕ ਮਹੀਨੇ ਬਾਅਦ ਅੱਜ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।
ਪਰ ਸਿੱਧੂ ਨੇ ਅਹੁਦਾ ਨਹੀਂ ਸੰਭਾਲਿਆ ਸੀ।ਚਰਚਾ ਸੀ ਕਿ ਲੋਕ ਸਭਾ ਚੋਣਾਂ ਵਿਚ ਸਿੱਧੂ ਦੀ ਬਿਆਨਬਾਜ਼ੀ ਕਾਰਨ ਉਸ ਨੂੰ ਇਹ 'ਸਜਾ' ਦਿੱਤੀ ਗਈ ਸੀ। ਸਿੱਧੂ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਇਸ ਲਈ ਉਨ੍ਹਾਂ ਦੀ ਵਿਰੋਧੀਆਂ ਵੱਲੋਂ ਅਲੋਚਨਾ ਵੀ ਹੋ ਰਹੀ ਸੀ। ਇਸ ਤੋਂ ਬਾਅਦ ਸਿੱਧੂ ਦਿੱਲੀ ਵਿਚ ਰਾਹੁਲ ਗਾਂਧੀ ਨੂੰ ਵੀ ਮਿਲਣ ਪੁੱਜੇ ਸਨ ਤੇ ਦੱਸਿਆ ਜਾ ਰਿਹਾ ਸੀ ਉਹ ਕੈਪਟਨ ਦੀ ਸ਼ਿਕਾਇਤ ਕਰਨ ਦਿੱਲੀ ਗਏ ਸਨ। ਇਸ ਤੋਂ ਬਾਅਦ ਕੈਪਟਨ ਵੀ ਕਈ ਵਾਰ ਇਸ ਮੁੱਦੇ ਨੂੰ ਲੈ ਕੇ ਦਿੱਲੀ ਗਏ ਸਨ।ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਵਜੋਂ ਆਪਣਾ ਅਸਤੀਫ਼ਾ ਤਕਰੀਬਨ ਮਹੀਨਾ ਪਹਿਲਾਂ ਦੇ ਦਿੱਤਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਇਹ ਅਸਤੀਫ਼ਾ ਸਿੱਧਾ ਰਾਹੁਲ ਗਾਂਧੀ ਨੂੰ ਭੇਜਿਆ ਗਿਆ ਸੀ। ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ ਕਿ ਇਸ ਸਬੰਧੀ ਪੰਜਾਬ ਸਰਕਾਰ ਨੂੰ ਕੋਈ ਜਾਣਕਾਰੀ ਨਹੀਂ ਸੀ। ਸਰਕਾਰ ਦੇ ਇਸ ਬਿਆਨ ਤੋਂ ਬਾਅਦ ਸਿੱਧੂ ਨੇ ਨਾਲ ਦੀ ਨਾਲ ਟਵੀਟ ਕਰ ਕੇ ਆਖਿਆ ਹੈ ਕਿ ਉਹ ਜਲਦ ਹੀ ਮੁੱਖ ਮੰਤਰੀ ਦਫ਼ਤਰ ਨੂੰ ਇਸ ਸਬੰਧੀ ਜਾਣਕਾਰੀ ਦੇਣਗੇ। ਸਵਾਲ ਇਹ ਉੱਠ ਰਿਹਾ ਕਿ ਪੰਜਾਬ ਸਰਕਾਰ ਦੇ ਕੁਝ ਮੰਤਰੀਆਂ ਸਮੇਤ ਵਿਰੋਧੀ ਧਿਰਾਂ ਦੇ ਆਗੂ ਸਿੱਧੂ ਨੂੰ ਅਹੁਦਾ ਸੰਭਾਲਣ ਲਈ ਬੇਨਤੀਆਂ ਕਰ ਰਹੇ ਸਨ ਪਰ ਉਨ੍ਹਾਂ ਨੂੰ ਭੋਰਾ ਵੀ ਇਲਮ ਨਹੀਂ ਸੀ ਕਿ ਇਸ ਬਾਰੇ ਆਪਣਾ ਆਖਰੀ ਫੈਸਲਾ ਕਾਫੀ ਸਮਾਂ ਪਹਿਲਾਂ ਲੈ ਚੁੱਕੇ ਸਨ। ਹੁਣ ਜਦੋਂ ਇਹ ਸਭ ਸਾਹਮਣੇ ਆਇਆ ਹੈ ਤਾਂ ਸਿੱਧੂ ਆਖ ਰਹੇ ਹਨ ਕਿ ਉਹ ਮੁੱਖ ਮੰਤਰੀ ਨੂੰ ਆਪਣਾ ਅਸਤੀਫ਼ਾ ਭੇਜ ਦੇਣਗੇ।