ਸੰਸਦ ਵਿੱਚ ਰਵਨੀਤ ਬਿੱਟੂ ਨੇ ਰਾਮ ਰਹੀਮ ਬੋਲਿਆ ਹੀ ਸੀ ਕਿ ਹੋ ਗਿਆ ਹੰਗਾਮਾ

Tags

ਬੇਅਦਬੀ ਮਾਮਲਿਆਂ 'ਤੇ CBI ਦੀ 42 ਪੰਨਿਆਂ ਦੀ ਕਲੋਜ਼ਰ ਰਿਪੋਰਟ ਹੁਣ ਜਨਤਕ ਹੋ ਚੁੱਕੀ ਹੈ। ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਜਾਂਚ ਦੌਰਾਨ ਡੇਰਾ ਪ੍ਰੇਮੀਆਂ ਖਿਲਾਫ ਮਿਲੇ ਸਬੂਤ ਨਹੀਂ ਮਿਲੇ। ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਸਬੰਧੀ ਜਾਂਚ ਕਰ ਰਹੀ ਸੀਬੀਆਈ ਨੇ ਮੁਲਜ਼ਮਾਂ ਡੇਰਾ ਪ੍ਰੇਮੀਆਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲਿਆ। ਜਾਣਕਾਰੀ ਅਨੁਸਾਰ ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਵੱਲੋਂ ਦਾਇਰ ਕਲੋਜ਼ਰ ਰਿਪੋਰਟ ਵਿੱਚ ਮਰਹੂਮ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਸਮੇਤ ਡੇਰਾ ਪ੍ਰੇਮੀਆਂ ਸ਼ਕਤੀ ਸਿੰਘ ਅਤੇ ਸੁਖਜਿੰਦਰ ਸਿੰਘ ਉਰਫ਼ ਸੰਨੀ ਨੂੰ ਕਲੀਨ ਚਿੱਟ ਦਿੱਤੀ ਗਈ ਹੈ।

ਇੰਨਾ ਖਿਲਾਫ ਕੋਈ ਸਬੂਤ ਨਾ ਮਿਲਣ ਕਾਰਨ ਕੇਸ ਬੰਦ ਕਰਨਾ ਚਾਹੁੰਦੀ ਹੈ। ਜਿਸ ਕਾਰਨ ਸੀਬੀਆਈ ਨੇ ਮੁਲਜ਼ਮ ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਇਸ ਸਬੰਧੀ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬੇਅਦਬੀ ਮਾਮਲੇ ਸਬੰਧੀ ਸ਼ਿਕਾਇਤਕਰਤਾਵਾਂ ਅਤੇ ਮੁਲਾਜ਼ਮਾਂ ਨੂੰ ਸੀਬੀਆਈ ਦੀ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਸੌਂਪ ਦਿੱਤੀ ਹੈ। ਕਰੀਬ 42 ਪੰਨਿਆਂ ਦੀ ਇਸ ਰਿਪੋਰਟ ਵਿੱਚ ਸੀਬੀਆਈ ਨੇ ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ।

ਮੁਹਾਲੀ ਦੇ ਕਬੱਡੀ ਖਿਡਾਰੀ ਦੀ ਹੱਤਿਆ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋ ਸਿੱਖ ਕੈਦੀਆਂ ਨੇ ਕੁਝ ਦਿਨ ਪਹਿਲਾਂ ਹੀ ਨਾਭਾ ਜੇਲ੍ਹ ਅੰਦਰ ਮਹਿੰਦਰਪਾਲ ਬਿੱਟੂ ਦਾ ਕਤਲ ਕਰ ਦਿੱਤਾ ਸੀ ਜਦੋਂਕਿ ਹਾਈ ਕੋਰਟ ਨੇ ਸ਼ਕਤੀ ਸਿੰਘ ਅਤੇ ਸੁਖਜਿੰਦਰ ਸੰਨੀ ਨੂੰ ਜ਼ਮਾਨਤ ਦਿੱਤੀ ਹੋਈ ਹੈ। ਫਿਲਹਾਲ ਸੀਬੀਆਈ ਦੀ ਕਲੋਜ਼ਰ ਰਿਪੋਰਟ ’ਤੇ ਅਗਲੀ ਸੁਣਵਾਈ ਲਈ 23 ਅਗਸਤ ਨੂੰ ਹੋਵੇਗੀ। ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਵਾਲੀ ਸੀ.ਬੀ.ਆਈ ਵਲੋਂ ਕੋਲਜ਼ਰ ਰਿਪੋਰਟ ਦਾਖਲ ਕਰਨ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਜਲਾਲਾਬਾਦ ਹਲਕੇ 'ਚ ਕੀਤੇ ਧੰਨਵਾਦੀ ਦੌਰੇ ਦੌਰਾਨ ਕਿਹਾ ਕਿ ਸੀ.ਬੀ.ਆਈ ਨੂੰ ਰਿਪੋਰਟ ਬੰਦ ਨਹੀਂ ਕਰਨੀ ਚਾਹੀਦੀ, ਸਗੋਂ ਇਸ ਮਾਮਲੇ ਦੇ ਸਾਰੇ ਅਸਲੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ ਅਤੇ ਸਜ਼ਾ ਦੇਣੀ ਚਾਹੀਦੀ ਹੈ।