ਮੁੱਖ ਮੰਤਰੀ ਬਣੇਗਾ ਸਿੱਧੂ, ਅਸਤੀਫੇ ਨੇ ਕਰਵਾਈ ਸਿੱਧੂ ਦੀ ਬੱਲੇ ਬੱਲੇ

Tags

ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕੈਬਨਿਟ 'ਚੋਂ ਅਸਤੀਫਾ ਦੇਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਿੱਧੂ ਦੇ ਅਸਤੀਫੇ 'ਤੇ ਅਕਾਲੀ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਵਾਲ ਚੁੱਕੇ ਹਨ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅੱਜ ਭਾਰਤ-ਪਾਕਿਸਤਾਨ ਵਿਚਾਲੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਲੈ ਕੇ ਮੀਟਿੰਗ ਹੋ ਰਹੀ ਹੈ ਅਤੇ ਅੱਜ ਦੇ ਦਿਨ ਹੀ ਸਿੱਧੂ ਨੇ ਅਸਤੀਫਾ ਕਿਉਂ ਦਿੱਤਾ ਹੈ? ਸਿਰਸਾ ਨੇ ਸਿੱਧੂ ਦੇ ਅਸਤੀਫੇ ਨੂੰ ਇਕ ਘਿਨਾਉਣੀ ਸਾਜਿਸ਼ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਨੇ ਰਾਹੁਲ ਗਾਂਧੀ ਨੂੰ ਇਕ ਮਹੀਨਾ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ ਤਾਂ ਅੱਜ ਦੇ ਦਿਨ ਹੀ ਉਨ੍ਹਾਂ ਨੇ ਕਿਉਂ ਅਸਤੀਫੇ ਦੀ ਪੋਸਟ ਪਾਈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਲਾਂਘੇ ਨੂੰ ਕੇ ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਮੀਟਿੰਗ 'ਚ ਅੱਜ ਦੇਸ਼ ਦੇ ਲੋਕਾਂ ਦੀ ਇਤਿਹਾਸਕ ਜਿੱਤ ਹੋਣੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕਰਤਾਰਪੁਰ ਲਾਂਘੇ 'ਤੇ ਸਿੱਖਾਂ ਦੀ ਜਿੱਤ ਬਰਦਾਸ਼ਤ ਨਹੀਂ ਹੋ ਰਹੀ ਹੈ। ਕਰਤਾਰਪੁਰ ਲਾਂਘੇ 'ਤੇ ਕਈ ਅਹਿਮ ਮੁੱਦਿਆਂ 'ਤੇ ਭਾਰਤ-ਪਾਕਿਸਤਾਨ ਵਿਚਾਲੇ ਹੋ ਰਹੀ ਮੀਟਿੰਗ 'ਚ ਚਰਚਾ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਨੇ ਸਿਰਫ ਲੋਕਾਂ ਦਾ ਧਿਆਨ ਭਟਕਾਉਣ ਲਈ ਨਵਾਂ ਪੈਂਤੜਾ ਸੁਟਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇਸ਼ ਦੇ ਨਾਲ ਤਾਂ ਗੱਦਾਰੀਆਂ ਦੇਖੀਆਂ ਸਨ ਪਰ ਕੌਮ ਦੇ ਨਾਲ ਗੱਦਾਰੀ ਕਰਨੀ ਚੰਗੀ ਗੱਲ ਨਹੀਂ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਟਵਿੱਟਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ 10 ਜੂਨ ਨੂੰ ਹੀ ਹਾਈਕਮਾਂਡ ਰਾਹੁਲ ਗਾਂਧੀ ਨੂੰ ਅਸਤੀਫਾ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਉਹ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਸਤੀਫਾ ਭੇਜ ਦੇਣਗੇ।

ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਦਾ ਮਹਿਕਮਾ ਬਦਲ ਜਾਣ ਤੋਂ ਨਾਰਾਜ਼ ਚੱਲ ਰਹੇ ਸਨ। ਕੈਪਟਨ ਵੱਲੋਂ ਸਿੱਧੂ ਦਾ ਮਹਿਕਮਾ ਬਦਲਣ ਦੇ ਇਕ ਮਹੀਨੇ ਬਾਅਦ ਵੀ ਉਨ੍ਹਾਂ ਨੇ ਆਪਣਾ ਨਵਾਂ ਮਹਿਕਮਾ ਨਹੀਂ ਸੰਭਾਲਿਆ ਸੀ।