ਗੁਰੂ ਰਵਿਦਾਸ ਦੇ ਭਗਤਾਂ ਨੇ ਪੰਜਾਬ ਵਿੱਚ ਕਰ ਦਿੱਤਾ ਚੱਕਾ ਜਾਮ

Tags

ਦਿੱਲੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਚੱਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਵਾਂਸ਼ਹਿਰ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਰਵਿਦਾਸ ਭਾਈਚਾਰੇ ਦਾ ਕਹਿਣਾ ਹੈ ਕਿ ਜਦੋਨ ਤਕ ਮੰਦਰ ਦੇ ਮੁੱਦੇ ‘ਤੇ ਕੋਈ ਹੱਲ ਨਹੀ ਨਿਕਲਦਾ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸੇ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਜਲੰਧਰ-ਦਿੱਲੀ ਐਨਐਚ ਬੰਦ ਕਰ ਦਿੱਤਾ ਹੈ। ਕਈ ਥਾਂਵਾਂ ਜਿਵੇਂ ਬਰਨਾਲਾ, ਫ਼ਾਜ਼ਿਲਕਾ, ਹੋਸ਼ਿਆਰਪੁਰ‘ਤੇ ਸਕੂਲ ਅਤੇ ਕਾਲਜਾਂ ਨੂੰ ਬੰਦ ਕੀਤਾ ਗਿਆ ਹੈ।

ਇਸੇ ਦੌਰਾਨ ਇਥੇ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਰਵਿਦਾਸ ਭਾਈਚਾਰੇ ਦੇ ਲੋਕ ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਵਪਾਰ ਮੰਡਲ ਅਤੇ ਰਵਿਦਾਸ ਭਾਈਚਾਰੇ ਦੇ ਲੋਕ ਆਹਮੋ-ਸਾਹਮਣੇ ਹੋ ਗਏ। ਪ੍ਰਦਰਸ਼ਨਕਾਰੀ ਜ਼ਬਰਦਸਤੀ ਦੁਕਾਨਾਂ ਬੰਦ ਕਰਵਾ ਰਹੇ ਸਨ। ਇਸ ਦੇ ਵਿਰੋਧ 'ਚ ਦੁਕਾਨਦਾਰ ਅਤੇ ਰਵਿਦਾਸ ਭਾਈਚਾਰੇ ਦੇ ਲੋਕ ਆਪਸ 'ਚ ਆਹਮੋ-ਸਾਹਮਣੇ ਹੋ ਗਏ। ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਕਈ ਥਾਂਵਾਂ ‘ਤੇ ਹਲਕੀ ਬਾਰਸ਼ ਤੋਂ ਬਾਅਦ ਵੀ ਲੋਕ ਸ਼ਾਂਤਮਈ ਢਮਗ ਨਾਲ ਪ੍ਰਦਾਸ਼ਨ ਕਰ ਰਹੇ ਹਨਪ। ਉਧਰ ਕਿਸੇ ਵੀ ਘਟਨਾ ਦੇ ਮੱਦੇਨਜ਼ਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।