ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸਿੱਧੂ ਤੇ ਸਸਪੈਂਸ

Tags

'ਮਾਨਸੂਨ ਇਜਲਾਸ' ਦੇ ਪਹਿਲੇ ਦਿਨ ਨਵਜੋਤ ਸਿੰਘ ਸਿੱਧੂ ਪੰਜਾਬ ਵਿਧਾਨ ਸਭਾ 'ਚੋਂ ਗਾਇਬ ਰਹੇ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੂੰ ਸਮਰਥਕ ਉਨ੍ਹਾਂ ਦੇ ਘਰ ਮਿਲਣ ਲਈ ਪਹੁੰਚ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੀ ਕੋਠੀ ਪਹੁੰਚੇ ਸਮਰਥਕਾ ਨੇ ਕਿਹਾ ਕਿ ਸਿੱਧੂ ਨੂੰ ਵਿਧਾਨ ਸਭਾ 'ਚ ਜਾਣਾ ਚਾਹੀਦਾ ਸੀ।ਵੀਰਵਾਰ ਨੂੰ ਸਭ ਦੀਆਂ ਨਜ਼ਰਾਂ ਨਵਜੋਤ ਸਿੱਧੂ ਦੇ ਸਿਟਿੰਗ ਪਲਾਨ 'ਤੇ ਟਿਕੀਆਂ ਸਨ। ਦੇਰ ਸ਼ਾਮ ਤਕ ਕਾਂਗਰਸ ਵਲੋਂ ਸਿੱਧੂ ਦਾ ਸਿਟਿੰਗ ਪਲਾਨ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਨਹੀਂ ਭੇਜਿਆ ਗਿਆ ਸੀ।

ਪਾਰਟੀ ਦੇ ਸੂਤਰ ਦੱਸਦੇ ਹਨ ਕਿ ਮੰਤਰੀਆਂ ਦੀ ਕਤਾਰ ਖਤਮ ਹੋਣ ਤੋਂ ਬਾਅਦ ਲੁਧਿਆਣਾ ਦੇ ਵਿਧਾਇਕ ਰਾਕੇਸ਼ ਪਾਂਡੇ ਬੈਠਣਗੇ। ਜਿਸ ਤੋਂ ਬਾਅਦ ਨਵਜੋਤ ਸਿੱਧੂ ਦੀ ਸੀਟ ਅਲਾਟ ਕੀਤੀ ਗਈ ਹੈ।ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਨਵਜੋਤ ਸਿੱਧੂ ਨੂੰ ਰਾਣਾ ਗੁਰਜੀਤ ਸਿੰਘ ਦੇ ਨਾਲ ਬਿਠਾਇਆ ਜਾ ਸਕਦਾ ਹੈ। ਰਾਣਾ ਗੁਰਜੀਤ ਸਿੰਘ ਵੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੇ ਚੁੱਕੇ ਹਨ। ਰਾਣਾ ਨੂੰ ਮੁੱਖ ਮੰਤਰੀ ਦੀ ਸੀਟ ਪਿੱਛੇ ਤੀਸਰੀ ਕਤਾਰ 'ਚ ਸੀਟ ਅਲਾਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਉਨ੍ਹਾਂ ਨਾਲ ਜ਼ਰੂਰ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇਕੋ-ਇਕ ਉਮੀਦ ਸਿਰਫ ਸਿੱਧੂ ਸਾਹਿਬ ਹੀ ਹਨ। 

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਅਸਤੀਫੇ ਤੋਂ ਬਾਅਦ ਲਗਾਤਾਰ ਆਪਣੀ ਕੋਠੀ 'ਚ ਹੀ ਸਮਰਥਕਾਂ ਨੂੰ ਮਿਲ ਰਹੇ ਹਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀਆਂ ਸੀਟਾਂ ਵਿਚ ਵੀ ਫੇਰਬਦਲ ਹੋਇਆ ਹੈ ਕਿਉਂਕਿ ਸੁਖਬੀਰ ਬਾਦਲ ਲੋਕ ਸਭਾ ਮੈਂਬਰ ਬਣਨ ਕਰਕੇ ਹੁਣ ਜਲਾਲਾਬਾਦ ਤੋਂ ਵਿਧਾਇਕ ਵਜੋਂ ਅਸਤੀਫ਼ਾ ਦੇ ਚੁੱਕੇ ਹਨ। ਉਨ੍ਹਾਂ ਦੀ ਸੀਟ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੂੰ ਅਲਾਟ ਕੀਤੀ ਗਈ ਹੈ।