ਪਹਿਲਾਂ ਪਾਕਿਸਤਾਨ ਨੇ ਕੀਤਾ ਸੀ ਵਪਾਰ ਬੰਦ, ਹੁਣ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਹੋ ਗਿਆ ਵੱਡਾ ਐਲਾਨ

Tags

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕੇ ਭਾਰਤ ਨੇ ਕਰਤਾਰਪੁਰ ਲਾਂਘੇ ਦੇ ਤਕਨੀਕੀ ਪਹਿਲੂਆਂ ਬਾਰੇ ਗੱਲਬਾਤ ਕਰਨ ਲਈ ਪਾਕਿਸਤਾਨ ਨਾਲ ਬੈਠਕ ਕਰਨ ਦੀ ਤਜਵੀਜ਼ ਪੇਸ਼ ਕੀਤੀ ਹੈ।ਦੱਸ ਦੇਈਏ ਭਾਰਤ ਵੱਲੋਂ ਪਾਕਿਸਤਾਨ ਨੂੰ ਇਸ ਬਾਰੇ ਯਾਦ-ਪੱਤਰ ਵੀ ਜਾਰੀ ਕੀਤਾ ਗਿਆ ਹੈ, ਪਰ ਹਾਲੇ ਤਕ ਪਾਕਿਸਤਾਨ ਵੱਲੋਂ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਆਈ। ਦਰਅਸਲ ਜੰਮੂ-ਕਸ਼ਮੀਰ 'ਤੇ ਲਏ ਫੈਸਲੇ ਤੋਂ ਬਾਅਦ ਪਾਕਿਸਤਾਨ ਭਾਰਤ ਨਾਲ ਤਲਖ਼ੀ ਦਿਖਾ ਰਿਹਾ ਹੈ।ਭਾਰਤ ਨੇ ਪਾਕਿਸਤਾਨ ਨੂੰ ਅਗਸਤ ਦੇ ਪਹਿਲੇ ਹਫਤੇ ਬੈਠਕ ਕਰਨ ਦਾ ਪ੍ਰਸਤਾਵ ਦਿੱਤਾ ਸੀ ਤਾਂ ਜੋ ਲਾਂਘੇ ਦੇ ਨਿਰਮਾਣ ਲਈ ਪ੍ਰਬੰਧ ਪੂਰੇ ਕੀਤੇ ਜਾ ਸਕਣ ਤੇ ਲਾਂਘੇ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।

ਹਾਲਾਂਕਿ ਪਾਕਿਸਤਾਨ ਨੇ ਹਾਲੇ ਤਕ ਇਸ ਬਾਰੇ ਕੋਈ ਜਵਾਬ ਨਹੀਂ ਦਿੱਤਾ।ਪਾਕਿਸਤਾਨ ਨੇ ਪਹਿਲਾਂ ਭਾਰਤ ਨਾਲ ਵਪਾਰਕ ਸਬੰਧ ਤੋੜ ਦਿੱਤੇ। ਭਾਰਤ ਵਿੱਚ ਆਪਣੇ ਹਾਈ ਕਮਿਸ਼ਨਰ ਨੂੰ ਨਾ ਭੇਜਣ ਦਾ ਫੇਸਲਾ ਕੀਤਾ ਤੇ ਪਾਕਿਸਤਾਨ ਵਿੱਚ ਵੀ ਭਾਰਤੀ ਹਾਈ ਕਮਿਸ਼ਨਰ ਨੂੰ ਵਾਪਸ ਭੇਜ ਦਿੱਤਾ। ਇਸ ਮਗਰੋਂ ਪਾਕਿਸਤਾਨ ਨੇ ਭਾਰਤ ਨਾਲ ਰੇਲ ਤੇ ਬੱਸ ਸੇਵਾ ਵੀ ਠੱਪ ਕਰ ਦਿੱਤੀ। ਹਾਲਾਂਕਿ ਦੋਵਾਂ ਦੇਸ਼ਾਂ ਦੀ ਤਲਖ਼ੀ ਦਾ ਲਾਂਘੇ 'ਤੇ ਕੋਈ ਅਸਰ ਨਹੀਂ ਪਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਢਿੱਲ ਦੀਆਂ ਆ ਰਹੀਆਂ ਰਿਪੋਰਟਾਂ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਪਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਲਾਂਘੇ ਬਾਰੇ ਕੀਤੇ ਆਪਣੇ ਕਰਾਰ ਤੋਂ ਪਿੱਛੇ ਨਾ ਹਟੇ, ਕਿਉਂਕਿ ਇਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਬਹੁਤ ਠੇਸ ਪਹੁੰਚੇਗੀ। ਇਸ ਦੇ ਨਾਲ ਕੈਪਟਨ ਨੇ ਪਾਕਿਸਤਾਨ ਨੂੰ ਅਟਾਰੀ-ਵਾਹਗਾ ਸਰਹੱਦ 'ਤੇ ਦੋਵਾਂ ਦੇਸ਼ਾਂ ਦੇ ਹਿੱਤ ਵਿੱਚ ਹੁੰਦੇ ਵਪਾਰ ਨੂੰ ਮੁੜ ਤੋਂ ਸ਼ੁਰੂ ਕਰਵਾਉਣ ਦੀ ਵੀ ਮੰਗ ਕੀਤੀ ਹੈ।