ਇਸ ਕਰਕੇ ਨਾ ਮਰਦ ਬਣ ਰਹੇ ਹਨ ਪੰਜਾਬੀ ਗੱਭਰੂ

Tags

ਜ਼ੁਕਾਮ ਲਈ ਆਮ ਵਰਤੀ ਜਾਂਦੀ ਦਵਾਈ ਵਿੱਚ ਸੂਡੋਫੈਡਰੀਨ ਹੁੰਦੀ ਹੈ, ਜੋ ਸਰੀਰ ਅੰਦਰ ਐਪੀਨੈਫਰੀਨ ਵਧਾ ਦਿੰਦੀ ਹੈ। ਇਸ ਨਾਲ ‘ਕਰੋ ਜਾਂ ਮਰੋ’ ਵਰਗਾ ਅਹਿਸਾਸ ਹੁੰਦਾ ਹੈ। ਮਸਲਨ ਸਾਹਮਣੇ ਸ਼ੇਰ ਵੇਖ ਕੇ ਜਾਂ ਤਾਂ ਉਸ ਉੱਤੇ ਟੁੱਟ ਪਵੋ ਜਾਂ ਭੱਜ ਕੇ ਜਾਨ ਬਚਾ ਲਵੋ।ਸਰੀਰ ਅੰਦਰਲੇ ਅਜਿਹੇ ਹਾਲਾਤ ਵਿੱਚ ਕੋਈ ਕਿਵੇਂ ਸਰੀਰਕ ਸਬੰਧ ਬਣਾਉਣ ਬਾਰੇ ਸੋਚ ਸਕਦਾ ਹੈ। ਇਸੇ ਲਈ ਕਮਜ਼ੋਰੀ ਮਹਿਸੂਸ ਹੋ ਸਕਦੀ ਹੈ ਜੋ ਵਕਤੀ ਹੁੰਦੀ ਹੈ। ਕਈ ਲੋਕ ਅਜਿਹੀ ਵਕਤੀ ਗੜਬੜੀ ਕਾਰਨ ਵੀ ਝੱਟਪਟ ਢਹਿੰਦੀ ਕਲਾ ਵੱਲ ਤੁਰ ਜਾਂਦੇ ਹਨ ਤੇ ਗੋਲੀਆਂ ਖਾਣੀਆਂ ਸ਼ੁਰੂ ਕਰ ਦਿੰਦੇ ਹਨ। ਸੂਡੋਫੈਡਰੀਨ ਤੋਂ ਅੱਗੋਂ ਕਈ ਲੈਬਾਰਟਰੀਆਂ ਵਿੱਚ ‘ਚਿੱਟਾ’ ਬਣਾਇਆ ਜਾਂਦਾ ਹੈ ਜਿਸ ਦੀ ਵਰਤੋਂ ਨਾਲ ਸਦੀਵੀ ਨੁਕਸਾਨ ਹੋ ਸਕਦਾ ਹੈ।

ਸ਼ੱਕਰ ਰੋਗ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸ਼ੱਕਰ ਰੋਗ ਦਾ ਠੀਕ ਤਰ੍ਹਾਂ ਇਲਾਜ ਨਾ ਕਰਵਾਉਣ ਸਦਕਾ ਬਥੇਰੇ ਰੋਗੀ ਹੌਲੀ ਹੌਲੀ ਨਾਮਰਦ ਬਣਦੇ ਜਾ ਰਹੇ ਹਨ। ਇਸੇ ਲਈ ਸ਼ੱਕਰ ਰੋਗੀਆਂ ਨੂੰ ਲਹੂ ਵਿੱਚ ਨਿਰਣੇ ਕਾਲਜੇ ਸ਼ੱਕਰ ਦੀ ਮਾਤਰਾ ਨੂੰ 110 ਤਕ ਰੱਖਣ ਦੀ ਸਲਾਹ ਦਿੱਤੀ ਗਈ ਹੈ। ਜੇ ਗੋਲੀਆਂ ਨਾਲ ਸ਼ੂਗਰ 110 ਤੋਂ ਉੱਪਰ ਹੋਵੇ ਤਾਂ ਝਟਪਟ ਇਨਸੂਲਿਨ ਦੇ ਟੀਕਿਆਂ ਨੂੰ ਸ਼ੁਰੂ ਕਰ ਲੈਣਾ ਚਾਹੀਦਾ ਹੈ। ਇੰਜ ਮਰੀਜ਼ ਆਪਣੀ ਮਰਦਾਨਗੀ ਬਰਕਰਾਰ ਰੱਖ ਸਕਦੇ ਹਨ।ਸ਼ੂਗਰ ਦੀ ਬਿਮਾਰੀ ਵਿੱਚ ਸਰੀਰ ਅੰਦਰ ਨਾਈਟਰਿਕ ਐਸਿਡ ਘੱਟ ਬਣਨ ਲੱਗ ਪੈਂਦਾ ਹੈ। ਨਾਈਟਰਿਕ ਐਸਿਡ ਦਾ ਕੰਮ ਸਕਿੰਟਾਂ ਵਿੱਚ ਮਰਦਾਵੇਂ ਅੰਗ ਨੂੰ ਲਹੂ ਪਹੁੰਚਾਉਣਾ ਹੈ। ਇਸੇ ਲਈ ਸ਼ੂਗਰ ਦੀ ਬਿਮਾਰੀ ਦਾ ਸਹੀ ਇਲਾਜ ਹੋਣਾ ਜ਼ਰੂਰੀ ਹੈ ਅਤੇ ਲਹੂ ਵਿੱਚ ਸ਼ੱਕਰ ਦੀ ਮਾਤਰਾ 110 ਤੋਂ ਉੱਪਰ ਕਿਸੇ ਹਾਲ ਵਿੱਚ ਨਹੀਂ ਜਾਣ ਦੇਣੀ ਚਾਹੀਦੀ।

ਮੋਟੇ ਤੌਰ ਉੱਤੇ ਇੱਕ ਗੱਲ ਯਾਦ ਰੱਖਣੀ ਜ਼ਰੂਰੀ ਹੈ ਕਿ ਹਰ ਉਹ ਨੁਕਸ ਜੋ ਦਿਲ ਲਈ ਹਾਨੀਕਾਰਕ ਹੈ, ਮਰਦਾਨਾ ਤਾਕਤ ਉੱਤੇ ਵੀ ਸੱਟ ਮਾਰਦਾ ਹੈ। ਜੇ ਸਰੀਰ ਦੀਆਂ ਹੋਰ ਨਸਾਂ ਵਿੱਚ ਰੋਕੇ ਦੀ ਬਿਮਾਰੀ ਹੈ ਅਤੇ ਥਿੰਦਾ ਜੰਮ ਚੁੱਕਿਆ ਹੈ ਤਾਂ ਇਸ ਦਾ ਮਤਲਬ ਹੈ ਮਰਦਾਨਾ ਤਾਕਤ ਵੀ ਘਟ ਜਾਣੀ ਹੋਈ। ਲਹੂ ਦਾ ਤੇਜ਼ ਵਹਾਅ ਅਤੇ ਇੱਕੋ ਥਾਂ ਕੁਝ ਸਮੇਂ ਲਈ ਇਕੱਠਾ ਹੋਣਾ ਹੀ ਸੁਖੜ ਅੰਗ ਦਾ ਕਾਰਨ ਹੁੰਦਾ ਹੈ।

ਜੇ ਤੁਸੀਂ ਵੀ ਸਾਫਟ ਡਰਿੰਕਸ ਪੀਂਦੇ ਹੋ ਤਾਂ ਜਰਾ ਸਾਵਧਾਨ ਹੋ ਜਾਓ। ਕੁਝ ਚਿਕਿਤਸਕਾਂ ਦਾ ਮੰਨਣਾ ਹੈ ਕਿ ਸੋਡਾ ਯੁਕਤ ਇਹ ਬਣਾਉਟੀ ਡਰਿੰਕਸ ਤੁਹਾਨੂੰ ਨਾਮਰਦ ਬਣਾ ਸਕਦੇ ਹਨ। ਉਂਝ ਤਾਂ ਨਾਮਰਦ ਹੋਣ ਦਾ ਕਾਰਨ ਆਧੁਨਿਕ ਜੀਵਨਸ਼ੈਲੀ ਨੂੰ ਮੰਨਿਆ ਜਾਂਦਾ ਹੈ। ਸਾਫਟ ਡਰਿੰਕਸ 'ਚ ਬਣਾਉਟੀ ਸਵੀਟਨਰ ਐੱਸਪਾਟਾਰਮੇ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਹਾਰਮੋਨ ਦਾ ਸਤੁੰਲਨ ਵਿਗੜ ਜਾਂਦਾ ਹੈ।