ਦੇਖੋ ਕਦੋਂ ਮਿਲਣਗੇ ਕੈਪਟਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਫਰੀ ਸਮਾਰਟਫੋਨ

Tags

ਪੰਜਾਬ ਸਰਕਾਰ ਦੀਵਾਲੀ ਮੌਕੇ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫ਼ੋਨ ਵੰਡੇਗੀ। ਇਸ ਸਬੰਧੀ ਸਰਕਾਰ ਵੱਲੋਂ 130 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਦਾਅਵਾ ਕਰਦੇ ਹੋਏ ਆਖਿਆ ਹੈ ਕਿ ਸਰਕਾਰ ਵੱਲੋਂ ਦੀਵਾਲੀ ਮੌਕੇ ਆਪਣਾ ਚੋਣ ਵਾਅਦਾ ਪੂਰੇ ਕਰਦੇ ਹੋਏ ਨੌਜਵਾਨਾਂ ਨੂੰ ਫ਼ੋਨ ਵੰਡੇ ਜਾਣਗੇ। ਦੱਸ ਦਈਏ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਸੱਤਾ ਵਿਚ ਆਏ ਤਾਂ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫ਼ੋਨ ਵੰਡੇ ਜਾਣਗੇ। ਪਰ ਤਕਰੀਬਨ ਢਾਈ ਸਾਲ ਸੱਤਾ ਭੋਗਣ ਪਿੱਛੋਂ ਵੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਸੀ।

ਜਿਸ ਪਿੱਛੋਂ ਸਰਕਾਰ ਉਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲੱਗ ਰਹੇ ਸਨ। ਹੁਣ ਸਰਕਾਰ ਨੇ ਇਕ ਵਾਰ ਵਾਅਦਾ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਵਿੱਤ ਮੰਤਰੀ ਦਾ ਕਹਿਣਾ ਹੈ ਕਿ ਦੀਵਾਲੀ ਮੌਕੇ ਨੌਜਵਾਨਾਂ ਨੂੰ ਮੁਫ਼ਤ ਫ਼ੋਨ ਵੰਡੇ ਜਾਣਗੇ। ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰੇਗਾ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ, ਕਿਸਾਨਾਂ-ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਕੰਮਲ ਰੂਪ ‘ਚ ਮੁਆਫ਼ ਕਰਨ, ਘਰ-ਘਰ ਸਰਕਾਰੀ ਨੌਕਰੀ ਦੇਣ, ਨੌਜਵਾਨਾਂ ਨੂੰ ਸਮਾਰਟ ਫ਼ੋਨ ਵੰਡਣ, ਬਜ਼ੁਰਗਾਂ-ਅਪੰਗਾਂ ਅਤੇ ਵਿਧਵਾਵਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਅਤੇ ਮਹਿੰਗਾਈ ਤੋਂ ਨਿਜਾਤ ਦੇਣ ਸਮੇਤ ਅਣਗਿਣਤ ਵਾਅਦੇ ਲਿਖਤ ਰੂਪ ‘ਚ ਕੀਤੇ ਸਨ।