ਹੁਣ ਨਹੀਂ ਲੱਗਣਗੇ ਗੁਰਦਾਸ ਮਾਨ ਦੇ ਅਖਾੜੇ ਜਾਂ ਲਾਈਵ ਸ਼ੋਅ !

ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਗੁਰਦਾਸ ਮਾਨ ਨੇ ਹਿੰਦੀ ਭਾਸ਼ਾ ਦਾ ਸਮਰਥਨ ਕੀਤਾ ਜਿਸ ਕਾਰਨ ਉਹਨਾਂ ਦਾ ਕੈਨੇਡਾ ‘ਚ ਜੰਮ੍ਹ ਕੇ ਵਿਰੋਧ ਹੋਇਆ। ਕਾਬਿਲੇਗੌਰ ਹੈ ਕਿ ਗੁਰਦਾਸ ਮਾਨ ਹੁਣ ਪੰਜਾਬ ਵਾਪਿਸ ਆ ਗਏ ਹਨ ਤੇ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਲੋਕਾਂ ਦਾ ਗੁੱਸਾ ਇਸ ਕਦਰ ਵਧਦਾ ਜਾ ਰਿਹਾ ਹੈ ਕਿ ਗੁਰਦਾਮ ਮਾਨ ਦੇ ਪੁੱਤਲੇ ਤੱਕ ਸਾੜੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਜਿੱਥੇ ਆਪ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

ਨਾਲ ਹੀ ਪ੍ਰਦਰਸ਼ਨ ਕਰਨ ਵਾਲੇ ਵਰਕਰਾਂ ਨੇ ਕਿਹਾ ਕਿ ਪੰਜਾਬ ਚ ਗੁਰਦਾਸ ਮਾਨ ਦਾ ਕੋਈ ਵੀ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਗੁਰਦਾਸ ਮਾਨ ਦੇ ਪੋਸਟਰਾਂ ਕਾਲਖ ਵੀ ਮੱਲ੍ਹੀ। ਕੈਨੇਡਾ ਤੋਂ ਪੰਜਾਬ ਪੁੱਜੇ ਗੁਰਦਾਸ ਮਾਨ ਕੱਲ ਦੇਰ ਰਾਤ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ 'ਚ ਨਤਮਸਤਕ ਹੋਏ। ਵਿਵਾਦਾਂ ਦੇ ਚਲਦਿਆਂ ਗੁਰਦਾਸ ਮਾਨ ਦੇ ਇਸ ਨਿੱਜੀ ਦੌਰੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਇਸ ਦੌਰੇ ਦੌਰਾਨ ਗੁਰਦਾਸ ਮਾਨ ਨੇ ਮੀਡੀਆ ਨਾਲ ਵੀ ਕੋਈ ਗੱਲਬਾਤ ਨਹੀਂ ਕੀਤੀ।