ਸਿਮਰਜੀਤ ਬੈਂਸ ਨੇ ਕੈਪਟਨ ਨੂੰ ਦਿੱਤਾ ਗਾਣਾ ਗਾ ਕੇ ਜਵਾਬ

Tags

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਖਿਲਾਫ ਬਟਾਲਾ ਦੇ ਡਿਪਟੀ ਕਮਿਸ਼ਨਰ ਨਾਲ ਦੁਰਵਿਹਾਰ ਦਾ ਮਾਮਲਾ ਦਰਜ ਕਰਨ ਕਰਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਇਸ ਬਾਬਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਡੀਸੀ ਨਾਲ ਬਦਸਲੂਕੀ ਦੀ ਵੀਡੀਓ ਵੇਖਣ ਬਾਅਦ ਉਨ੍ਹਾਂ ਨੇ ਹੀ ਬੈਂਸ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ ਦਿੱਤੇ ਸੀ। ਕੈਪਟਨ ਨੇ ਕਿਹਾ ਕਿ ਉਹ ਡੀਸੀ ਦੇ ਨਾਲ ਖੜ੍ਹੇ ਹਨ ਤੇ ਆਪਣੇ ਅਫ਼ਸਰਾਂ ਨਾਲ ਬਦਸਲੂਕੀ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ।

ਦੱਸ ਦੇਈਏ ਇਹ ਕੇਸ ਬੈਂਸ ਵੱਲੋਂ ਬਟਾਲਾ ਬਲਾਸਟ ਨੂੰ ਲੈ ਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸਬਾਜ਼ੀ ਕਰਨ ਕਰਕੇ ਕੀਤਾ ਗਿਆ ਹੈ। ਬੈਂਸ ਨੇ ਕਿਹਾ ਸੀ ਕਿ ਉਹ ਪਟਾਕਾ ਫੈਕਟਰੀ ਧਮਾਕੇ ਤੋਂ ਬਾਅਦ ਪਰਿਵਾਰਕ ਮੈਂਬਰ ਦੀ ਲਾਸ਼ ਲੱਭ ਰਹੇ ਲੋਕਾਂ ਨਾਲ ਡਿਪਟੀ ਕਮਿਸ਼ਨਰ ਕੋਲ ਗਏ ਸੀ। ਉਨ੍ਹਾਂ ਨੇ ਡੀਸੀ ਵੱਲੋਂ ਪੀੜਤ ਪਰਿਵਾਰ ਨਾਲ ਕੀਤੇ ਮਾੜੇ ਰਵੱਈਏ ਖਿਲਾਫ ਆਵਾਜ਼ ਉਠਾਈ ਸੀ। 

ਬੈਂਸ ਦੀ ਲੰਘੇ ਦਿਨ ਡਿਪਟੀ ਕਮਿਸ਼ਨਰ ਨਾਲ ਤਿੱਖੀ ਨੋਕ-ਝੋਕ ਹੋਈ ਸੀ।ਦਰਅਸਲ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਬਟਾਲਾ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਬੈਂਸ ਨੇ ਇਲਜ਼ਾਮ ਲਾਇਆ ਹੈ ਕਿ ਇਹ ਐਫਆਈਆਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਜ਼ਿਸ਼ ਹੈ। ਬੈਂਸ ਨੇ ਕਿਹਾ ਹੈ ਕਿ ਸਿਟੀ ਸੈਂਟਰ ਘੁਟਾਲੇ ਵਿੱਚ ਉਨ੍ਹਾਂ ਨੇ ਕੈਪਟਨ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਇਸ ਦਾ ਬਦਲਾ ਲੈਣ ਲਈ ਐਫਆਈਆਰ ਦਰਜ ਕਰਵਾਈ ਗਈ ਹੈ।