ਬੜੇ ਹੀ ਵੱਖਰੇ ਸਵੈਗ ਵਿੱਚ ਰਹਿਣ ਵਾਲੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਦੇ ਗੀਤਾਂ ਨੂੰ ਹਰ ਕੋਈ ਪਸੰਦ ਕਰਦਾ ਹੈ। ਅੱਜ ਕੱਲ੍ਹ ਇੰਡਸਟਰੀ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਆਪਣੇ ਨਾਲ ਜੁੜੀ ਹਰ ਇੱਕ ਖਬਰ ਉਹ ਸੋਸ਼ਲ ਮੀਡੀਆ ਰਾਹੀਂ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਗਾਇਕਾ ਜੈਸਮੀਨ ਸੈਂਡਲਾਸ ਨੇ ਸੋਸ਼ਲ ਮੀਡੀਆ ‘ਤੇ ਵੱਖਰੇ ਅੰਦਾਜ਼ ‘ਚ ਕੁਝ ਵੀਡਿਓਜ਼ ਸ਼ੇਅਰ ਕੀਤੀਆਂ ਸਨ। ਉਨ੍ਹਾਂ ਨੇ ਆਪਣੇ ਜਨਮ ਦਿਨ ਤੇ ਸਿੱਧੂ ਮੂਸੇਵਾਲਾ ਨਾਲ ਲਾਈਵ ਹੋ ਕੇ ਵੀਡੀਓ ਸ਼ੇਅਰ ਕੀਤੀਆਂ ਹਨ।
ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਗੀਤਾਂ ਨੂੰ ਬਹੁਤ ਪਿਆਰ ਕਰਦੇ ਹਨ। ਗੁਲਾਬੀ ਕੁਈਨ ਜੈਸਮੀਨ ਸੈਂਡਲਾਸ ਜਿਹਨਾਂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸਭ ਨੂੰ ਆਪਣਾ ਦਿਵਾਨਾ ਕੀਤਾ ਹੋਇਆ ਹੈ। ਜਿਵੇਂ ਕਿ ਸਭ ਜਾਣਦੇ ਨੇ ਕਿ ਜੈਸਮੀਨ ਜਿਸ ਨੂੰ ਬੇਬਾਕ ਅੰਦਾਜ਼ ਦੇ ਕਾਰਨ ਵੀ ਜਾਣਿਆ ਜਾਂਦਾ ਹੈ ਤੇ ਇਹ ਅੰਦਾਜ਼ ਉਹਨਾਂ ਦੇ ਗੀਤਾਂ ‘ਚ ਵੀ ਦਿਖਾਈ ਦਿੰਦਾ ਹੈ ਪਰ ਇਸ ਵਾਰ ਉਹ ਆਪਣੇ ਟੁੱਟੇ ਦਿਲ ਨੂੰ ਆਪਣੇ ਸ਼ਬਦਾਂ ਦੇ ਰਾਹੀਂ ਹਿੰਦੀ ਗੀਤ ਦੇ ਰੂਪ ‘ਚ ਲੈ ਕੇ ਸਰੋਤਿਆਂ ਦੇ ਰੂਬਰੂ ਹੋਏ ਨੇ।