ਗੱਲ ਸੋਚਣ ਵਾਲੀ ਹੈ, ਇਹਨਾਂ ਬੰਦਿਆਂ ਤੇ ਕਿਉਂ ਨਹੀਂ ਕੀਤਾ ਗਿਆ ਪਰਚਾ

Tags

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਗੁਰਦਾਸਪੁਰ ਦੇ ਡੀ.ਸੀ. ਵਿਪੁਲ ਉਜਵਾਲ ਨਾਲ ਦੁਰਵਿਹਾਰ ਕਰਨ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਜਿਸ ਤੋਂ ਬਾਅਦ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨਿਕਕਰਮਚਾਰੀ ਲਗਾਤਾਰ ਬੈਂਸ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਬੈਂਸ ਹਰ ਰੋਜ਼ ਕਿਸੇ ਨਾ ਕਿਸੇ ਸਰਕਾਰੀ ਕਰਮਚਾਰੀ ਨੂੰ ਧਮਕਾਉਂਦੇ ਹੋਏ ਦਿਖਾਈ ਦਿੰਦੇ ਰਹਿੰਦੇ ਹਨ ਅਤੇ ਖੁਦ ਹੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਕੇ ਜਨਤਾ ਦੀ ਹਮਦਰਦੀ ਬਟੋਰਦੇ ਹਨ।

ਜਿਸ ਨਾਲ ਸਰਕਾਰੀ ਅਧਿਕਾਰੀਆਂ ਦੀ ਇੱਜਤ ਨੂੰ ਧੱਕਾ ਲੱਗਦਾ ਹੈ। ਜਿਸ ਕਰਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਦੇ ਕਰਮਚਾਰੀਆਂ, ਤਹਿਸੀਲਦਾਰਾਂ ਅਤੇ ਪਟਵਾਰੀਆਂ ਵੱਲੋਂ ਕਲਮ ਛੋੜ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਮੰਗ ਕੀਤੀ ਕਿ ਸਿਮਰਜੀਤ ਬੈਂਸ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ ਅਤੇ ਵਿਧਾਇਕ ਦੇ ਅਹੁਦੇ ਤੋਂ ਹਟਾਇਆ ਜਾਵੇ। ਦਿ ਟ੍ਰਿਬਿਊਨ ਮੁਤਾਬਕ ਬੈਂਸ ਨੇ ਸੋਮਵਾਰ ਨੂੰ ਜ਼ਮਾਨਤ ਲਈ ਗੁਰਦਾਸਪੁਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੱਗੇ ਅਪੀਲ ਕੀਤੀ। ਜੱਜ ਨੇ ਸੁਣਵਾਈ ਲਈ 12 ਸਤੰਬਰ ਦਾ ਦਿਨ ਤੈਅ ਕੀਤਾ ਹੈ।