ਫੇਰ ਪੰਜਾਬ ਵੱਲ ਵਧਿਆ ਪਾਣੀ, ਹੁਣ ਇਨ੍ਹਾਂ ਇਲਾਕਿਆਂ ਵਿੱਚ ਆ ਸਕਦਾ ਹੜ੍ਹ

Tags

ਹਾਲੇ ਸਤਲੁਜ ਦਰਿਆ ਵਿੱਚ ਆਏ ਹੜ੍ਹ ਤੋਂ ਬਾਅਦ ਪੰਜਾਬ ਦੇ ਕੀ ਜ਼ਿਲ੍ਹਿਆਂ ਵਿੱਚ ਸਥਿਤੀ ਠੀਕ ਨਹੀਂ ਹੋਈ ਸੀ ਕਿ ਹੁਣ ਪੰਜਾਬ ਦੇ ਬਿਆਸ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਨੂੰ ਹੜ੍ਹ ਦਾ ਖਤਰਾ ਸਤਾਉਣ ਲੱਗਿਆ। ਹੁਸ਼ਿਆਰਪੁਰ ਜ਼ਿਲ੍ਹੇ ਦੇ ਤਲਵਾੜਾ ਵਿਖੇ ਸਥਿਤ ਪੌਂਗ ਡੈਮ ਦੇ ਪਾਣੀ ਦਾ ਪੱਧਰ ਦਿਨੋਂ-ਦਿਨ ਵੱਧ ਰਿਹਾ ਹੈ। ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੈਂਗ ਡੈਮ ਦੇ ਪਾਣੀ ਦਾ ਪੱਧਰ 1385.57 ਫੁੱਟ ਤੱਕ ਪਹੁੰਚ ਚੁੱਕਿਆ ਹੈ ਜਦਕਿ ਪੌਂਗ ਡੈਮ ਦੀ ਪਾਣੀ ਸਟੋਰ ਕਰਨ ਦੀ ਸਮਰੱਥਾ 1400 ਫੁੱਟ ਹੈ।

ਦੇਸ਼ ਦੇ ਵੱਖ ਵੱਖ ਹਿੱਸਿਆ ਵਿੱਚ ਹੜ੍ਹਾਂ ਨੇ ਕਹਿਰ ਮਚਾਇਆ ਹੋਇਆ ਹੈ। ਦੱਖਣੀ ਤੇ ਪੱਛਮੀ ਭਾਰਤ ਵਿੱਚ ਮੌਨਸੂਨ ਕਾਰਨ ਜਾਨ-ਮਾਲ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ ਅਤੇ ਉੱਤਰੀ ਭਾਰਤ ਵਿੱਚ ਮੋਹਲੇਧਾਰ ਮੀਂਹ ਨੇ ਤਬਾਹੀ ਲਿਆਂਦੀ ਹੈ। ਕੇਰਲ, ਮੱਧ ਪ੍ਰਦੇਸ਼, ਕਰਨਾਟਕ, ਮਹਾਂਰਾਸ਼ਟਰ ਅਤੇ ਗੁਜਰਾਤ ਵਿੱਚ ਕਈ ਥਾਈਂ ਖਾਸਾ ਨੁਕਸਾਨ ਹੋਇਆ ਹੈ। ਅਖਬਾਰੀ ਖਬਰਾਂ ਮੁਤਾਬਕ ਹੁਣ ਤੱਕ ਕੱਲੇ ਕੇਰਲਾ ਵਿੱਚ ਸੈਂਕੜੇ ਮੌਤਾਂ ਹੋ ਚੁੱਕੀਆਂ ਹਨ ਅਤੇ ਦਸ ਲੱਖ ਤੋਂ ਜ਼ਿਆਦਾ ਲੋਕੀਂ ਬੇਘਰ ਹੋ ਗਏ ਹਨ। ਉੱਤਰੀ ਭਾਰਤ ਵਿੱਚ ਪੰਜਾਬ, ਹਿਮਾਚਲ ਤੇ ਉਤਰਾਖੰਡ ਵਿੱਚ ਹੜਾਂ ਨੇ ਕਾਫੀ ਜ਼ਿਆਦਾ ਨੁਕਸਾਨ ਕੀਤਾ ਹੈ।
zz