ਨੰਗਾ ਕਰਕੇ ਕੁੱਟਿਆ, ਡੰਡੇ ਮਾਰੇ, ਐਲੀ ਮਾਂਗਟ ਦੇ ਮੂੰਹੋ ਸੁਣੋ ਥਾਣੇ ਵਿੱਚ ਕੀ ਕੀ ਹੋਇਆ

ਪੰਜਾਬੀ ਗਾਇਕ ਐਲੀ ਮਾਂਗਟ ਤੇ ਉਸ ਦੇ ਸਾਥੀ ਹਰਮਨ ਨੂੰ ਮੁਹਾਲੀ ਦੀ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦੋਵੇਂ ਨਿਆਇਕ ਹਿਰਾਸਤ ਤਹਿਤ ਰੋਪੜ ਜੇਲ੍ਹ ਵਿੱਚ ਬੰਦ ਹਨ। ਦਰਅਸਲ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਪੰਜਾਬੀ ਸਿੰਗਰਾਂ ਐਲੀ ਮਾਂਗਟ ਤੇ ਰੰਮੀ ਰੰਧਾਵਾ ‘ਚ ਤਕਰਾਰ ਚੱਲ ਰਹੀ ਸੀ। ਇਸ ਵਧੇ ਵਿਵਾਦ ਕਰਕੇ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਸਿੰਗਰ ਐਲੀ ਮਾਂਗਟ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਮਾਮਲਾ ਇੰਨਾ ਜ਼ਿਆਦਾ ਵਧ ਗਿਆ ਸੀ ਕਿ ਮੁਹਾਲੀ ਪੁਲਿਸ ਨੇ ਪਰਚਾ ਦਰਜ ਕਰ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਰੰਮੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਐਲੀ ਮਾਂਗਟ ਦੇ ਮੁਹਾਲੀ ਪਹੁੰਚਦੇ ਹੀ ਪੁਲਿਸ ਨੇ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ।ਉਸ ਨੂੰ ਸੁਹਾਣਾ ਥਾਣੇ ‘ਚ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਰੱਖਿਆ ਗਿਆ ਸੀ। ਦੋ ਦਿਨਾਂ ਪੁਲਿਸ ਰਿਮਾਂਡ ਤੋਂ ਬਾਅਦ ਪੁਲਿਸ ਨੇ ਐਲੀ ਮਾਂਗਟ ਤੋਂ ਪੁੱਛਗਿੱਛ ਕੀਤੀ ਤੇ ਬਾਅਦ ‘ਚ ਉਸ ਨੂੰ ਨਿਆਇਕ ਹਿਰਾਸਤ ‘ਚ ਰੋਪੜ ਜੇਲ੍ਹ ਭੇਜ ਦਿੱਤਾ ਸੀ। ਐਲੀ ਮਾਂਗਟ ਤੇ ਰੰਮੀ ਰੰਧਾਵਾ ਦੀ ਤਕਰਾਰ ਨੇ ਸੋਸ਼ਲ ਮੀਡੀਆ ‘ਤੇ ਵੱਡੇ ਵਿਵਾਦ ਦਾ ਰੂਪ ਲੈ ਲਿਆ ਸੀ। ਇਸ ‘ਚ ਦੋਵਾਂ ਨੇ ਇੱਕ ਦੂਜੇ ਨੂੰ ਧਮਕੀਆਂ ਦਿੱਤੀਆਂ ਸੀ।