ਸਿੱਧੂ ਮੂਸੇਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੰਗੀ ਮੁਆਫੀ

Tags

ਪਿਛਲੇ ਕਈ ਦਿਨਾਂ ਤੋਂ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਆਪਣੇ ਇੱਕ ਗਾਣੇ ਨੂੰ ਲੈ ਕੇ ਕਾਫੀ ਵਿਵਾਦਾਂ ‘ਚ ਚਲ ਰਹੇ ਹਨ। ਇਸ ਗਾਣੇ ‘ਚ ਉਨ੍ਹਾਂ ਨੇ ਮਾਈ ਭਾਗ ਕੌਰ ਦੇ ਨਾਂ ਦੀ ਵਰਤੋਂ ਕੀਤੀ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ‘ਚ ਸਿੱਧੂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਭਾਰੀ ਗੁੱਸਾ ਸੀ। ਇਸ ਵਿਵਾਦ ਤੋਂ ਬਾਅਦ ਸਿੱਧੂ ਲਗਾਤਾਰ ਮਾਫੀ ਮੰਗ ਰਹੇ ਹਨ। ਹਾਲ ਹੀ ‘ਚ ਸਿੱਧੂ ਮੁਸੇਵਾਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਈਮੇਲ ਰਾਹੀਂ ਮਾਫੀ ਮੰਗੀ ਹੈ।

ਉਨ੍ਹਾਂ ਨੇ ਆਪਣੀ ਮੇਲ ‘ਚ ਕਿਹਾ ਹੈ ਕਿ ਉਹ ਆਪਣੇ ਵੱਲੋਂ ਕੀਤੀ ਅਣਜਾਣੀ ਭੁੱਲ ਲਈ ਸਿਰ ਝੁੱਕਾ ਕੇ ਮਾਫੀ ਮੰਗਦਾ ਹਾਂ ਅਤੇ ਇਸ ਗੱਲ ਦਾ ਯਕੀਨ ਦਵਾਉਂਦਾ ਹਾਂ ਕਿ ਅੱਗੇ ਤੋਂ ਅਜਿਹੀ ਗਲਤੀ ਨਹੀ ਹੋਵੇਗੀ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਹ ਜਦੋਂ ਹੁਕਮ ਹੋਵੇਗਾ ਸ਼੍ਰੀ ਅਕਾਲ ਤਖ਼ਤ ਸਾਹਮਣੇ ਪੇਸ਼ ਹੋ ਜਾਣਗੇ। ਮੁਆਫੀਨਾਮੇ ‘ਚ ਸਿੱਧੂ ਨੇ ਇਹ ਵੀ ਸਾਫ਼ ਕੀਤਾ ਹੈ ਕਿ ਉਹ ਨਵੰਬਰ ਮਹੀਨੇ ਦੇ ਆਖਰੀ ਹਫਤੇ ‘ਚ ਪੰਜਾਬ ਆਉਣਗੇ ਜਿਸ ਦੌਰਾਨ ਉਹ ਆਪਣੇ ਪਰਿਵਾਰ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਣ ਅੱਗੇ ਪੇਸ਼ ਹੋ ਜਾਣਗੇ ਅਤੇ ਉਨ੍ਹਾਂ ਨੂੰ ਆਪਣੀ ਭੁੱਲ ਲਈ ਜੋ ਵੀ ਸਜ਼ਾ ਮਿਲੇਗੀ ਉਹ ਉਨ੍ਹਾਂ ਨੂੰ ਮੰਜ਼ੂਰ ਹੋਵੇਗੀ।