ਬੱਬੂ ਮਾਨ ਨੇ ਸਟੇਜ਼ ਤੇ ਦਿਖਾਈ ਅਜਿਹੀ ਦਰਿਆ ਦਿਲੀ, ਹਰ ਪਾਸੇ ਹੋ ਗਈ ਚਰਚਾ

ਸੰਗੀਤ ਦੇ ਖੇਤਰ ਵਿਚ ਵੱਖਰੀ ਪਹਿਚਾਣ ਬਣਾ ਚੁਕੇ ਬੱਬੂ ਮਾਨ ਨੇ ਅਪਣੀ ਬੇਮਿਸਾਲ ਗਾਇਕੀ ਨਾਲ ਦੇਸਾਂ ਵਿਦੇਸ਼ਾਂ 'ਚ ਪ੍ਰਸਿੱਧੀ ਖੱਟੀ। ਅੱਜ ਬੱਬੂ ਮਾਨ ਦਾ 42ਵਾਂ ਜਨਮਦਿਨ ਹੈ । ਬੱਬੂ ਮਾਨ ਦਾ ਜਨਮ 29 ਮਾਰਚ 1975 ਖੰਟ ਮਾਨਪੁਰ, ਪੰਜਾਬ 'ਚ ਹੋਇਆ ਸੀ।ਬੱਬੂ ਮਾਨ ਗੀਤਾਂ ਦੇ ਨਾਲ-ਨਾਲ ਆਪਣੇ ਬੇਬਾਕ ਸੁਭਾਅ ਕਰਕੇ ਵੀ ਚਰਚਾ 'ਚ ਰਹਿੰਦੇ ਹਨ। ਆਪਣੇ ਇਸ ਸੁਭਾਅ ਕਾਰਨ ਬੇਸ਼ੱਕ ਉਹ ਕਈ ਵਾਰੀ ਵਿਵਾਦਾਂ 'ਚ ਫਸ ਚੁੱਕੇ ਹਨ ਪਰ ਉਨ੍ਹਾਂ ਦੀ ਕਲਮ ਵੱਲੋਂ ਚੁੱਕਿਆ ਹਰ ਮੁੱਦਾ ਵਿਚਾਰਨਯੋਗ ਹੁੰਦਾ ਹੈ।ਪੰਜਾਬੀ ਗਾਇਕਾਂ ਦੀ ਭੀੜ 'ਚ ਉਂਗਲਾਂ 'ਤੇ ਗਿਣੇ ਜਾਣ ਵਾਲੇ ਚੰਦ ਨਾਂ ਹਨ, ਜਿਹੜੇ ਸਮਾਜ ਦੇ ਪੈਰਾਂ 'ਚ ਖੁੱਭੇ ਸੂਲਾਂ ਵਰਗੇ ਮਸਲਿਆਂ ਨੂੰ ਗੀਤਾਂ 'ਚ ਪਰੋ ਕੇ ਪੇਸ਼ ਕਰਦੇ ਹਨ।

ਉਨ੍ਹਾਂ ਦੇ ਗੀਤ ਜਿਆਦਾਤਰ ਅਸਲੀਅਤ ਨੂੰ ਢੁਕਦੇ ਹਨ ਉਨ੍ਹਾਂ ਨੇ ਬਹੁਤ ਸਾਰੇ ਮਸਲਿਆਂ ਨੂੰ ਆਪਣੇ ਗੀਤਾਂ ਦਾ ਸ਼ਿੰਗਾਰ ਬਣਾਇਆ ਹੈ , ਫੇਰ ਭਾਵੇਂ ਮਸਲਾ ਸਮਾਜਿਕ ਹੋਵੇ, ਰਾਜਨੀਤਿਕ ਜਾਂ ਧਾਰਮਿਕ ਹੋਵੇ। ਵੱਖਰੇ ਵਿਸ਼ਿਆਂ ਬਾਰੇ ਬੇਬਾਕਤਾ ਨਾਲ ਲਿਖਣਾ ਤੇ ਗਾਉਣਾ ਹੀ ਬੱਬੂ ਮਾਨ ਨੂੰ ਬਾਕੀ ਗੀਤਕਾਰਾਂ, ਗਾਇਕਾਂ ਨਾਲੋਂ ਵੱਖਰੀ ਪਛਾਣ ਦਿੰਦਾ ਹੈ, ਜਿਹੜੀ ਹਰ ਕਿਸੇ ਨੂੰ ਨਸੀਬ ਨਹੀਂ ਹੁੰਦੀ।
zz